ਚੰਡੀਗੜ੍ਹ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ 'ਤੇ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਦਫਤਰ ਵੱਲੋਂ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਦਫਤਰ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਕਈ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।
ਪੰਜਾਬ ਵਿਧਾਨ ਸਭਾ 'ਚ ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਤਿੰਨ ਬਿੱਲ ਪਾਸ ਕੀਤੇ ਗਏ ਸਨ। ਇਨ੍ਹਾਂ ਬਿੱਲਾਂ 'ਤੇ ਰਾਸ਼ਟਰਪਤੀ ਦੀ ਮੋਹਰ ਲੱਗਣੀ ਜ਼ਰੂਰੀ ਹੈ ਪਰ ਫਿਲਹਾਲ ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਦੇ ਬਾਬਤ ਮਿਲਣ ਤੋਂ ਮਨ੍ਹਾ ਕਰ ਦਿੱਤਾ ਹੈ।
ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਤਿਆਰੀ, ਦੇਸ਼ ਭਰ ਦੀਆਂ ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਘੜਣਗੀਆਂ ਰਣਨੀਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ