ਫ਼ਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ 'ਇੰਦਰ ਦੇਵਤਾ' ਦੀ ਸ਼ਿਕਾਰ ਹੋ ਗਈ। ਮੀਂਹ ਕਾਰਨ ਪੰਡਾਲ ਵਿੱਚ ਉਮੀਦ ਨਾਲੋਂ ਕਿਤੇ ਘੱਟ ਲੋਕ ਦਿੱਸੇ। ਬੀਜੇਪੀ ਨੇ 80 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਲਾਈਆਂ ਸੀ ਪਰ ਅੰਦਾਜ਼ੇ ਮੁਤਾਬਕ 10 ਹਜ਼ਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ।

ਪੰਜਾਬ ਭਰ ਤੋਂ ਆਈਆਂ ਰਿਪੋਰਟਾਂ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਹੋ ਰਹੀ ਹੈ। ਇਸ ਲਈ ਵੀ ਲੋਕ ਘੱਟ ਪਹੁੰਚੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਬੀਜੇਪੀ ਦੀ ਰੈਲੀ ਵਿੱਚ ਜਾਣ ਵਾਲਿਆਂ ਨੂੰ ਰੋਕਿਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਰਾਹ ਵਿੱਚ ਰੋਕਿਆ ਗਿਆ। ਕਿਸਾਨ ਆਗੂਆਂ ਨੇ ਕਈ ਦਿਨ ਪਹਿਲਾਂ ਹੀ ਇਸ ਰੈਲੀ ਨੂੰ ਅਸਫ਼ਲ ਕਰਨ ਦਾ ਐਲਾਨ ਕਰ ਦਿੱਤਾ ਸੀ।


ਦੱਸ ਦਈਏ ਕਿ ਜ਼ਿਲ੍ਹੇ ਵਿੱਚ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਈ ਸੜਕੀ ਰੂਟ ਬੰਦ ਕਰਕੇ ਨਵੇਂ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕਈ ਹਸਪਤਾਲ ਰਿਜ਼ਰਵ ਰੱਖ ਲਏ ਗਏ ਹਨ।


ਕਰੀਬ ਤੀਹ ਏਕੜ ਵਿੱਚ ਕੀਤੇ ਜਾ ਰਹੇ ਬੰਦੋਬਸਤ ਦੌਰਾਨ 80 ਹਜ਼ਾਰ ਕੁਰਸੀਆਂ ਲਾਈਆਂ ਜਾ ਰਹੀਆਂ ਹਨ। ਅੱਠ ਫੁੱਟ ਉੱਚੀ ਤੇ ਸੱਠ ਫੁੱਟ ਚੌੜੀ ਸਟੇਜ ਲਾਈ ਗਈ ਹੈ। ਟੈਂਟ ਦਾ ਸਾਮਾਨ ਅੰਮ੍ਰਿਤਸਰ ਤੋਂ ਮੰਗਵਾਇਆ ਗਿਆ ਹੈ। ਚਾਰ ਹੈਲੀਪੈਡ ਰੈਲੀ ਵਾਲੇ ਸਥਾਨ ਤੇ ਤਿੰਨ ਹੈਲੀਪੈਡ ਬਾਰਡਰ ਰੋਡ ’ਤੇ ਬਣਾਏ ਗਏ ਹਨ।


ਰੈਲੀ ਸਥਾਨ ਤੋਂ ਕੁਝ ਦੂਰੀ ’ਤੇ ਸਥਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿੱਚ ਪਾਰਕਿੰਗ ਬਣਾਈ ਗਈ ਹੈ ਤੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਰੈਲੀ ਸਥਾਨ ਤੋਂ ਛੇ ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।


 



ਇਹ ਵੀ ਪੜ੍ਹੋ : ਭਾਰਤ 'ਚ ਤੀਜੀ ਲਹਿਰ ਤੇ ਦਿੱਲੀ 'ਚ 5ਵੀਂ ਲਹਿਰ ਆ ਚੁੱਕੀ, ਕੇਜਰੀਵਾਲ ਦੇ ਮੰਤਰੀ ਦਾ ਵੱਡਾ ਦਾਅਵਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490