Narendra Modi Visit Punjab: PM ਮੋਦੀ ਪੰਜਾਬ 'ਚ ਵਜਾਣਗੇ ਚੋਣ ਬਿਗਲ, 5 ਜਨਵਰੀ ਨੂੰ ਫਿਰੋਜ਼ਪੁਰ 'ਚ ਰੈਲੀ
Punjab Election 2022: ਫਿਰੋਜ਼ਪੁਰ 'ਚ ਹੋਣ ਵਾਲੀ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੇ ਮੰਚ 'ਤੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸਾਂਝੇ ਆਗੂ ਸੁਖਦੇਵ ਢੀਂਡਸਾ ਵੀ ਰੈਲੀ ਦਾ ਹਿੱਸਾ ਹੋਣਗੇ।
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਲਈ ਭਾਜਪਾ ਲਈ ਚੋਣਾਂ ਦਾ ਬਿਗਲ ਵਜਾਉਣ ਲਈ ਜਲਦ ਹੀ ਸੂਬੇ 'ਚ ਫੇਰੀ 'ਤੇ ਆ ਰਹੇ ਹਨ। ਸੂਬੇ 'ਚ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਅਜਿਹੇ 'ਚ ਬੀਤੇ ਦਿਨ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦੱਸ ਦਈਏ ਕਿ ਨਗਰ ਨਿਗਮ ਦੇ ਨਤੀਜਿਆਂ 'ਚ ਬੇਸ਼ੱਕ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਪਰ ਇਸ ਨੇ ਸਿਆਸੀ ਪਾਰਟੀਆਂ ਨੂੰ ਟ੍ਰੇਲਰ ਦਿਖਾ ਦਿੱਤਾ ਹੈ।
ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੁਣ ਪਹਿਲੀ ਵਾਰ ਪੰਜਾਬ ਫੇਰੀ 'ਤੇ ਆ ਰਹੇ ਹਨ ਅਤੇ ਇਸ ਦੇ ਨਾਲ ਹੀ ਉਹ ਇੱਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਸੂਬੇ 'ਚ ਭਾਜਪਾ ਲਈ ਚੋਣ ਪ੍ਰਚਾਰ ਦਾ ਬਿਗਲ ਵਜਾਉਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਉਹ ਸੂਬਾ ਵਾਸੀਆਂ ਲਈ ਕਈ ਵੱਡੇ ਐਲਾਨ ਵੀ ਕਰ ਸਕਦੇ ਹਨ।
भारत के यशस्वी @PMOIndia @narendramodi जी PGI के सैटेलाइट सेंटर का नींव पत्थर रखने के लिए 5 जनवरी को फ़िरोज़पुर आ रहे हैं । पंजाब की जनता अपने महबूब नेता का स्वागत करने के लिए उत्सुक है। PM का आगमन पंजाब में ख़ुशहाली के नए युग की शुरुआत का संकेत है । #NawaPunjabBhajpaDeNaal pic.twitter.com/atgTfgBiUF
— Subhash Sharma (@DrSubhash78) December 27, 2021
ਦੱਸ ਦਈਏ ਕਿ ਇਸ ਦੇ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇੱਥੇ ਮੋਦੀ ਸਭ ਤੋਂ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਨੇ ਰੈਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਦੇ ਲਈ ਮੰਗਲਵਾਰ ਨੂੰ ਜਲੰਧਰ 'ਚ ਸੂਬਾ ਲੀਡਰਸ਼ਿਪ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਸੂਬਾ ਅਤੇ ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ, 2017 ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ, ਸਾਰੇ ਮੋਰਚਿਆਂ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ, ਲੋਕ ਸਭਾ ਇੰਚਾਰਜ ਅਤੇ ਪ੍ਰਵਾਸੀ ਜ਼ਿਲ੍ਹਾ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ।
ਪੰਜਾਬ ਵਿੱਚ ਇਸ ਵਾਰ ਭਾਜਪਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜ ਰਹੀ ਹੈ। ਫਿਰੋਜ਼ਪੁਰ 'ਚ ਹੋਣ ਵਾਲੀ ਰੈਲੀ 'ਚ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੇ ਮੰਚ 'ਤੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸਾਂਝੇ ਆਗੂ ਸੁਖਦੇਵ ਢੀਂਡਸਾ ਵੀ ਰੈਲੀ ਦਾ ਹਿੱਸਾ ਹੋਣਗੇ।
ਦੱਸ ਦਈਏ ਕਿ ਭਾਜਪਾ ਪਹਿਲੀ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ, ਇਸ ਲਈ ਇੱਥੇ ਭੀੜ ਜੁਟਾਉਣ ਲਈ ਉਨ੍ਹਾਂ 'ਤੇ ਭਾਰੀ ਦਬਾਅ ਹੋਣਾ ਲਾਜ਼ਮੀ ਹੈ। ਇਸ ਕਾਰਨ ਸਾਰੇ ਵੱਡੇ ਨੇਤਾਵਾਂ ਨੂੰ ਭੀੜ ਇਕੱਠੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਭਾਜਪਾ ਨੇ ਜਲੰਧਰ ਵਿੱਚ ਸੂਬਾਈ ਚੋਣ ਦਫ਼ਤਰ ਬਣਾਇਆ ਹੈ, ਜਿੱਥੋਂ ਆਪਣੀ ਪੂਰੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: State Bank Of India Recruitment 2021: SBI ਨੇ ਕੱਢੀ ਕਈ ਅਸਾਮੀਆਂ ਲਈ ਭਰਤੀ, ਇਸ ਲਿੰਕ 'ਤੇ ਜਾ ਕੇ ਕਰੋ ਅਪਲਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin