ਚੰਡੀਗੜ੍ਹ : 24 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਉਣਗੇ ਇਸ ਦੌਰਾਨ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਹਸਪਤਾਲ ਅਤੇ ਖੋਜ ਕੇਂਦਰ ਬਣਿਆ ਹੈ।  ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ। ਕੇਂਦਰ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਕੇਂਦਰ ਕੈਂਸਰ ਦੇ ਕਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਤ ਹੋਵੇਗਾ। ਇਹ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ।


ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਮੁਹਾਲੀ ਦੇ ਮੁੱਲਾਪੁਰ ਵਿੱਚ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਨਾਂ 'ਤੇ ਬਣਾਇਆ ਗਿਆ ਹੈ ਜਿਸ ਵਿੱਚ ਕੈਂਸਰ ਦੇ ਮਰੀਜਾਂ ਨੂੰ ਸਸਤਾ ਇਲਾਜ ਮਿਲੇਗਾ। 



ਪੀਐਮ ਮੋਦੀ ਦਾ ਇਹ ਦੌਰਾ ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਹੋਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਤੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸੁਰੱਖਿਆ ਦਾ ਵਿਵਾਦ ਛਿੜਿਆ ਸੀ। ਇਸ ਤੋਂ ਬਾਅਦ ਉਹ ਵਾਪਸ ਚਲੇ ਗਏ ਸੀ। ਇਸ ਤੋਂ ਬਾਅਦ ਉਹ ਚੋਣ ਜ਼ਾਬਤੇ ਦੌਰਾਨ ਰੈਲੀ ਕਰਨ ਲਈ ਪੰਜਾਬ ਆਏ ਸਨ।


ਦੱਸ ਦਈਏ ਕਿ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀਆਂ ਓਪੀਡੀਜ਼ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐਮਆਰਆਈ, ਸੀਟੀ, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ। ਇਹ ਕੇਂਦਰ ਬਾਇਓਪਸੀ ਲਈ ਕੀਮੋਥੈਰੇਪੀ ਤੇ ਸਤਹੀ ਸਰਜਰੀ ਤੇ ਨਾਬਾਲਗ OTs ਲਈ ਡੇ ਕੇਅਰ ਦੀ ਵੀ ਪੇਸ਼ਕਸ਼ ਕਰਦਾ ਹੈ।


ਪ੍ਰਬੰਧਕਾਂ ਅਨੁਸਾਰ ਇਹ ਹਸਪਤਾਲ 6 ਮਹੀਨਿਆਂ ਵਿੱਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਇਸ ਦੇ ਸਾਰੇ 300 ਬੈੱਡ ਕਾਰਜਸ਼ੀਲ ਹੋਣਗੇ। ਇਸ ਨਾਲ ਪੰਜਾਬ ਹੀ ਨਹੀਂ ਬਲਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ।