Mansa News : ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਸਟੇਡੀਅਮ ਦੀ ਦਿੱਖ ਨੂੰ ਆਕਸ਼ਕ ਬਣਾਉਣ ਲਈ ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਤੰਦਰੁਸਤ ਜੀਵਨ ਲਈ ਸਾਡਾ ਆਲਾ ਦੁਆਲਾ ਹਰਿਆ ਭਰਿਆ ਹੋਣਾ ਬਹੁਤ ਜ਼ਰੂਰੀ ਹੈ।

 

ਪੌਦੇ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਦੇ ਹਨ। ਵਾਤਾਵਰਣ ਦੀ ਸ਼ੁੱਧਤਾ ਦਾ ਖਾਸ ਖਿਆਲ ਰੱਖਦਿਆਂ ਸਾਨੂੰ ਕੁਦਰਤ ਦੇ ਹਿੱਤ ਵਿਚ ਅਜਿਹੇ ਕਾਰਜ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਣ ਵਿਭਾਗ ਮਾਨਸਾ ਤੋਂ ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਇਨ੍ਹਾਂ ਪੌਦਿਆਂ ਦਾ ਪ੍ਰਬੰਧ ਕਰਨ 'ਤੇ ਸ਼ਲਾਘਾ ਕੀਤੀ।

ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਨੇ ਕਿਹਾ ਕਿ ਸਕੂਲ ਨੂੰ ਹਰਾ ਭਰਿਆ ਬਣਾਉਣਾ ਦਾ ਉਦਮ ਸਕੂਨਮਈ ਹੈ। ਇਸ ਮੌਕੇ ਪਿੰਡ ਦੇ ਵੱਖ ਵੱਖ ਪਤਵੰਤਿਆਂ ਨੇ ਵੀ ਬੂਟੇ ਲਗਾਏ ਅਤੇ ਹਲਕਾ ਵਿਧਾਇਕ, ਸਕੂਲ ਸਟਾਫ਼ ਅਤੇ ਪਤਵੰਤਿਆਂ ਵੱਲੋਂ ਵਣ ਰੇਂਜ ਅਫ਼ਸਰ ਹਰਦਿਆਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਬਠਿੰਡਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਬਠਿੰਡਾ-ਬਰਨਾਲਾ ਰੋਡ 'ਤੇ ਓਵਰ ਬਰਿਜ ’ਤੇ 5 ਕਾਰਾਂ ਦੀ ਭਿਆਨਕ ਟੱਕਰ ਹੋ ਗਈ ਹੈ, ਜਿਸ ਵਿੱਚ 15 ਦੇ ਕਰੀਬ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ