ਸ਼ੰਕਰ ਦਾਸ ਦੀ ਰਿਪੋਰਟ


Punjab News: ਆਮ ਆਦਮੀ ਪਾਰਟੀ ਪੰਜਾਬ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪ੍ਰਿੰਸੀਪਲ ਬੁੱਧਰਾਮ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੇ ਗਏ ਫੇਰਬਦਲ ਤਹਿਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।


ਪਾਰਟੀ ਵੱਲੋਂ ਜਾਰੀ ਸੂਚੀ ਮੁਤਾਬਕ ਪੰਜਾਬ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪੀ ਗਈ ਹੈ, ਜਦਕਿ ਦੂਜੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ, ਤੀਜੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਚੌਥੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਤਰੁਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਜਗਰੂਪ ਸਿੰਘ ਸੇਖਵਾਂ ਨੂੰ ਸੌਂਪੀ ਗਈ ਹੈ। ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

 





ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ,ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ…

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ 11 ਜੂਨ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੀਤੀ ਗਈ ਮਹਾਂਰੈਲੀ ਤੋਂ ਬਾਅਦ ਕੀਤੇ ਗਏ ਫੇਰਬਦਲ ਨੂੰ ਲੋਕ ਸਭਾ ਚੋਣਾਂ ਅਤੇ ਸਾਲ 2024 ਦੀਆਂ ਮੁੱਖ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 'ਆਪ' ਸੁਪਰੀਮੋ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਾਫੀ ਸਮੇਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਤਿਆਰੀ ਵਿੱਚ ਜੁਟੇ ਹੋਏ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਸੜਕ 'ਤੇ ਰੀਲ ਬਣਾ ਰਹੀ ਸੀ ਲਾੜੀ , ਪੁਲਿਸ ਨੇ ਕੱਟਿਆ ਭਾਰੀ ਚਲਾਨ, ਕਿਹਾ- ਸੜਕ 'ਤੇ ਨਾ ਕਰੋ ਅਜਿਹੀਆਂ ਬੇਵਕੂਫੀਆਂ


ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਬਣਦੀ ਹੈ ਦੁਨੀਆ ਦੀ ਸਭ ਤੋਂ ਵੱਡੀ ਰੋਟੀ, 145 ਕਿਲੋ ਹੁੰਦਾ ਹੈ ਵਜ਼ਨ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ