Punjab News : ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰੈਜ਼ੀਡੈਂਟ ਅਤੇ ਬੁੱਡਲਾਢੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਬਣੀ ਹੜ੍ਹਾਂ ਦੀ ਸਥਿਤੀ 'ਤੇ ਜਿੱਥੇ ਚਿੰਤਾ ਜ਼ਾਹਿਰ ਕੀਤੀ ਉੱਥੇ ਉਹਨਾਂ ਇਸ ਔਖੇ ਵੇਲੇ 'ਆਪ ਦੇ ਸਮੂਹ ਆਗੂਆਂ ਤੇ ਵਲੰਟੀਅਰਾਂ ਨੂੰ ਲੋਕਾਂ ਦੀ ਮਦਦ ਕਰਨ ਲਈ ਕਿਹਾ ਹੈ।

ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨੇ ਪੰਜਾਬ ਵਿੱਚ ਕਹਿਰ ਢਾਹਿਆ ਹੋਇਆ ਹੈ, ਅਨੰਦਪੁਰ ਸਾਹਿਬ, ਰੋਪੜ, ਪਟਿਆਲਾ, ਗੜ੍ਹਸ਼ੰਕਰ ਜਿਹੇ ਇਲਾਕਿਆਂ ਵਿਚ ਇਹ ਮੰਜ਼ਰ ਹੋਰ ਵੀ ਭਿਆਨਕ ਹੈ। ਲੋਕਾਂ ਦੀਆਂ ਫ਼ਸਲਾਂ ਡੁੱਬ ਚੁੱਕੀਆਂ ਹਨ, ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਔਖੀ ਘੜੀ ਸਾਡਾ ਸਭ ਦਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਮੁਸੀਬਤ ਵਿੱਚ ਫਸੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰੀਏ।

ਉਨ੍ਹਾਂ 'ਆਪ ਪੰਜਾਬ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਸ ਨਾਜ਼ੁਕ ਹਾਲਾਤਾਂ ਵਿੱਚ ਲੋੜਵੰਦਾਂ ਤੱਕ ਭੋਜਨ, ਕੱਪੜਾ, ਚਾਰਾ ਆਦਿ ਹਰ ਤਰ੍ਹਾਂ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹ ਸਮਾਂ ਇਨਸਾਨੀਅਤ ਦੀ ਸੇਵਾ ਦਾ ਹੈ ਅਤੇ ਆਪਾਂ ਸਭ ਨੇ ਇਸ ਸੇਵਾ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਹੈ।


ਦੱਸ ਦੇਈਏ ਕਿ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਾਰਗੀ ਸਥਿਤੀ ਬਣੀ ਹੋਈ ਹੈ। ਅਜਿਹੇ ਵਿੱਚ ਪ੍ਰਸ਼ਾਸਨ ਵੀ ਅਲਰਟ ਹੋ ਗਿਆ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ


ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ