Punjab News: ਹੁਸ਼ਿਆਰਪੁਰ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੇ ਇੱਕ ਵਿਦਿਆਰਥੀ ਦੇ ਵਾਲ ਖਿੱਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਘਟਨਾ ਬੱਦੋ ਪਿੰਡ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ। ਜਿੱਥੇ ਸਕੂਲ ਦੇ ਪ੍ਰਿੰਸੀਪਲ ਨੇ ਨਾ ਸਿਰਫ਼ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ ਸਗੋਂ ਇੱਕ ਸਿੱਖ ਨੌਜਵਾਨ ਦੇ ਵਾਲ ਵੀ ਪੁੱਟੇ। ਵੀਡੀਓ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਵਿਦਿਆਰਥੀ ਦਰਦ ਤੇ ਡਰ ਕਾਰਨ ਰੋ ਰਿਹਾ ਹੈ ਪਰ ਪ੍ਰਿੰਸੀਪਲ ਆਪਣੀ ਹਰਕਤ ਰੋਕਣ ਦੀ ਬਜਾਏ ਹੋਰ ਹਿੰਸਕ ਹੋ ਰਹੀ ਹੈ।


ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਇਸ ਨੂੰ ਸਿੱਖੀ ਦੇ ਪ੍ਰਤੀਕਾਂ ਦਾ ਅਪਮਾਨ ਦੱਸਿਆ ਹੈ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ। ਘਟਨਾ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਮਲੇ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਸਕੂਲ ਦੇ ਪ੍ਰਿੰਸੀਪਲ ਅਤੇ ਮਾਲਕ ਖ਼ਿਲਾਫ਼ ਅਪਰਾਧਿਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।




ਇਹ ਵੀਡੀਓ ਵਾਇਰਲ ਹੁੰਦੇ ਹੀ ਲੋਕਾਂ 'ਚ ਕਾਫੀ ਗੁੱਸਾ ਹੈ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਇਸ ਹਰਕਤ ਦੀ ਨਿੰਦਾ ਕੀਤੀ ਹੈ ਅਤੇ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।