ਪੜਚੋਲ ਕਰੋ
(Source: ECI/ABP News)
ਸਿੱਖਿਆ ਮੰਤਰੀ ਵੱਲੋਂ ਸਕੂਲ ਦਾ ਪ੍ਰਿੰਸੀਪਲ ਮੁਅੱਤਲ ,ਸ਼ਰਾਬ ਪੀ ਕੇ ਕਰ ਰਿਹਾ ਸੀ ਸਕੂਲ ਦਾ ਮਾਹੌਲ ਖਰਾਬ
Ropar News : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਦਾ ਮਾਹੌਲ ਖਰਾਬ ਕਰਨ ਅਤੇ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਕਾਰਨ ਜ਼ਿਲ੍ਹਾ ਰੋਪੜ ’ਚ ਇਕ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕੀਤਾ
![ਸਿੱਖਿਆ ਮੰਤਰੀ ਵੱਲੋਂ ਸਕੂਲ ਦਾ ਪ੍ਰਿੰਸੀਪਲ ਮੁਅੱਤਲ ,ਸ਼ਰਾਬ ਪੀ ਕੇ ਕਰ ਰਿਹਾ ਸੀ ਸਕੂਲ ਦਾ ਮਾਹੌਲ ਖਰਾਬ principal Suspend of the Senior Secondary School Ropar by the Education Minister Harjot Singh Bains ਸਿੱਖਿਆ ਮੰਤਰੀ ਵੱਲੋਂ ਸਕੂਲ ਦਾ ਪ੍ਰਿੰਸੀਪਲ ਮੁਅੱਤਲ ,ਸ਼ਰਾਬ ਪੀ ਕੇ ਕਰ ਰਿਹਾ ਸੀ ਸਕੂਲ ਦਾ ਮਾਹੌਲ ਖਰਾਬ](https://feeds.abplive.com/onecms/images/uploaded-images/2023/08/07/11ec3b7e3ecffc9d5a9e6f9cee367c4b1691425080734345_original.jpg?impolicy=abp_cdn&imwidth=1200&height=675)
Harjot Singh Bains
Ropar News : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਦਾ ਮਾਹੌਲ ਖਰਾਬ ਕਰਨ ਅਤੇ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਕਾਰਨ ਜ਼ਿਲ੍ਹਾ ਰੋਪੜ ’ਚ ਇਕ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋ਼ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ,ਜ਼ਿਲਾ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਮੈਨੂੰ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ।
ਇਸ ਤੋਂ ਬਾਅਦ ਅੱਜ ਸਕੂਲ ਦੇ ਬੱਚਿਆਂ ਵੱਲੋਂ ਕੀਤੀ ਸ਼ਿਕਾਇਤ ਦੀ ਜ਼ਮੀਨੀ ਹਕੀਕਤ ਜਾਣਨ ਵਾਸਤੇ ਅੱਜ ਅਚਨਚੇਤ ਸਕੂਲ ਦਾ ਦੌਰਾ ਕੀਤਾ। ਨਿਰੀਖਕ ਦੌਰਾਨ ਦੇਖਿਆ ਕਿ ਪ੍ਰਿੰਸੀਪਲ ਸਾਹਿਬ ਆਪਣੀ ਡਿਊਟੀ ਗ਼ੈਰ ਜਿੰਮੇਵਾਰੀ ਅਤੇ ਗੈਰ ਸੰਵੇਦਨਸ਼ੀਲਤਾ ਨਾਲ ਨਿਭਾ ਰਹੇ ਹਨ। ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਕਾਰਨ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਮੁਅੱਤਲ ਕੀਤਾ ਗਿਆ।
ਦੱਸ ਦੇਈਏ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਅਚਨਚੇਤ ਚੈਕਿੰਗ ਦੌਰਾਨ ਸਿੱਖਿਆ ਮੰਤਰੀ ਵੱਲੋਂ ਪ੍ਰਿੰਸੀਪਲ ਨੂੰ ਸਸਪੈਂਡ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪਤੀ ਨੂੰ ਰੋਜ਼ਾਨਾ ਕੌਫੀ 'ਚ ਮਿਲਾ ਕੇ ਪਿਲਾਉਣ ਲੱਗੀ ਬਲੀਚ, ਕੈਮਰੇ 'ਚ ਕੈਦ ਹੋਈ ਸੱਚਾਈ , ਜਾਣੋ ਕਿਉਂ ਬਣਾਇਆ ਇਹ ਖਤਰਨਾਕ ਪਲਾਨ
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਗੁਜਰਾਤ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ! ਇਸੂਦਨ ਗਾਧਵੀ ਨੇ ਕੀਤਾ ਐਲਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)