Ropar News : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਦਾ ਮਾਹੌਲ ਖਰਾਬ ਕਰਨ ਅਤੇ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਕਾਰਨ ਜ਼ਿਲ੍ਹਾ ਰੋਪੜ ’ਚ ਇਕ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋ਼ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ,ਜ਼ਿਲਾ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ। 


 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਮੈਨੂੰ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ। 

 

ਇਸ ਤੋਂ ਬਾਅਦ ਅੱਜ ਸਕੂਲ ਦੇ ਬੱਚਿਆਂ ਵੱਲੋਂ ਕੀਤੀ ਸ਼ਿਕਾਇਤ ਦੀ ਜ਼ਮੀਨੀ ਹਕੀਕਤ ਜਾਣਨ ਵਾਸਤੇ ਅੱਜ ਅਚਨਚੇਤ ਸਕੂਲ ਦਾ ਦੌਰਾ ਕੀਤਾ। ਨਿਰੀਖਕ ਦੌਰਾਨ ਦੇਖਿਆ ਕਿ ਪ੍ਰਿੰਸੀਪਲ ਸਾਹਿਬ ਆਪਣੀ ਡਿਊਟੀ ਗ਼ੈਰ ਜਿੰਮੇਵਾਰੀ ਅਤੇ ਗੈਰ ਸੰਵੇਦਨਸ਼ੀਲਤਾ ਨਾਲ ਨਿਭਾ ਰਹੇ ਹਨ। ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਕਾਰਨ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਮੁਅੱਤਲ ਕੀਤਾ ਗਿਆ।


 

ਦੱਸ ਦੇਈਏ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਅਚਨਚੇਤ ਚੈਕਿੰਗ ਦੌਰਾਨ ਸਿੱਖਿਆ ਮੰਤਰੀ ਵੱਲੋਂ ਪ੍ਰਿੰਸੀਪਲ ਨੂੰ ਸਸਪੈਂਡ ਕੀਤਾ ਗਿਆ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ