Punjab News : ਕਪੂਰਥਲਾ ਜੇਲ੍ਹ 'ਚ ਬੰਦ ਕੈਦੀ ਨਾਲ ਹੋਈ ਮਾੜੀ, ਰੋ ਰੋ ਕੇ ਪਰਿਵਾਰ ਦਾ ਬੁਰਾ ਹਾਲ, ਆਖਿਰ ਕੀ ਹੋਇਆ ਅਜਿਹਾ
Modern Jail - ਐਨਡੀਪੀਐਸ ਕੇਸ ਵਿੱਚ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਕਸ਼ਮੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਮੀਰਾ ਦੀ ਸਿਹਤ ਵਿਗੜ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਡਿਊਟੀ ਡਾਕਟਰ
Punjab News - ਕਪੂਰਥਲਾ ਮਾਡਰਨ ਜੇਲ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਕੈਦੀ ਦੀ ਮੌਤ ਹੋ ਗਈ ਲਹੈ। ਕੈਦੀ ਦੀ ਤਬੀਅਤ ਖਰਾਬ ਹੋਣ 'ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਕੈਦੀ ਦੀ ਮੌਤ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ। ਭਲਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਕਿਹਾ ਜਾ ਰਿਹਾ ਹੈ ਕਿ ਐਨਡੀਪੀਐਸ ਕੇਸ ਵਿੱਚ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਬੰਦ ਕਸ਼ਮੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਮੀਰਾ ਦੀ ਸਿਹਤ ਵਿਗੜ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਡਿਊਟੀ ਡਾਕਟਰ ਨਵਦੀਪ ਕੌਰ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਇਸਤੋਂ ਇਲਾਵਾ ਕਸ਼ਮੀਰ ਸਿੰਘ, ਜੋ ਕਿ ਹਿਰਾਸਤ ਵਿੱਚ ਸੀ, ਨੂੰ ਐਮਰਜੈਂਸੀ ਵਾਰਡ ਵਿੱਚ ਲਿਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ। ਉਕਤ ਹਿਰਾਸਤੀ ਮੌਤ ਤੋਂ ਬਾਅਦ ਸਿਵਲ ਹਸਪਤਾਲ ਪੁੱਜੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial