ਪਾਣੀਆਂ ਦੇ ਮਾਹਿਰਾ ਪ੍ਰੀਤਮ ਸਿੰਘ ਕੁਮੇਦਾਨ ਨਹੀਂ ਰਹੇ, ਸੀਐਮ ਭਗਵੰਤ ਮਾਨ ਵੱਲੋਂ ਦੁੱਖ ਪ੍ਰਗਟ
ਪਾਣੀਆਂ ਦੇ ਮਾਹਿਰਾ ਸਾਬਕਾ PCS ਅਫਸਰ ਪ੍ਰੀਤਮ ਸਿੰਘ ਕੁਮੇਦਾਨ ਨਹੀਂ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਚੰਡੀਗੜ੍ਹ: ਪਾਣੀਆਂ ਦੇ ਮਾਹਿਰ ਸਾਬਕਾ PCS ਅਫਸਰ ਪ੍ਰੀਤਮ ਸਿੰਘ ਕੁਮੇਦਾਨ ਨਹੀਂ ਰਹੇ। ਸਾਬਕਾ ਪੀਸੀਐਸ ਅਫ਼ਸਰ ਪ੍ਰੀਤਮ ਸਿੰਘ ਕੁੰਮੇਦਾਨ ਦਾ ਕੱਲ੍ਹ ਸ਼ਾਮ ਨੂੰ 100 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਿਹਤ ਦੀ ਸਮੱਸਿਆ ਹੋਣ ਤੋਂ ਬਾਅਦ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਕੱਲ੍ਹ ਸ਼ਾਮ ਨੂੰ ਹਸਪਤਾਲ 'ਚ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਉਹ ਪੰਜਾਬ ਦੇ ਦਰਿਆਈ ਪਾਣੀਆਂ, ਇਲਾਕਿਆਂ ਤੇ ਪੰਜਾਬ ਦੇ ਖੋਹੇ ਗਏ ਹੱਕਾਂ ਲਈ ਉਮਰ ਭਰ ਪਹਿਰੇਦਾਰੀ ਕਰਦੇ ਰਹੇ।
ਪੰਜਾਬ ਦੇ ਸੱਚੇ ਸਪੂਤ ਸਨ ਸਾਬਕਾ PCS ਅਫਸਰ ਸ.ਪ੍ਰੀਤਮ ਸਿੰਘ ਕੁਮੇਦਾਨ ਜੀ...ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ...ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਿਸ਼ ਕਰਨ...ਅਲਵਿਦਾ ਪ੍ਰੀਤਮ ਸਿੰਘ ਜੀ। pic.twitter.com/M2VWWmMwsj
— Bhagwant Mann (@BhagwantMann) August 19, 2022






















