Bathinda News : ਬਠਿੰਡਾ ਦੇ ਪਿੰਡ ਦੁੱਲੇਵਾਲਾ ਦੇ ਨੇੜੇ ਇੱਕ ਪ੍ਰਾਈਵੇਟ ਬੱਸ ਪਲਟ ਗਈ ਹੈ , ਜਿਸ ਕਾਰਨ ਬੱਸ 'ਚ ਸਵਾਰ ਯਾਤਰੀ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਸੰਤੁਲਨ ਵਿਗੜਣ ਕਾਰਨ ਬੱਸ ਪਿੰਡ ਦੇ ਖੇਤਾਂ ਵਿੱਚ ਪਲਟ ਗਈ ਹੈ।
ਬਠਿੰਡਾ ਦੇ ਪਿੰਡ ਦੁੱਲੇਵਾਲਾ ਦੇ ਨੇੜੇ ਇੱਕ ਪ੍ਰਾਈਵੇਟ ਬੱਸ ਪਲਟ ਗਈ ਹੈ , ਜਿਸ ਕਾਰਨ ਬੱਸ 'ਚ ਸਵਾਰ ਯਾਤਰੀ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਸੰਤੁਲਨ ਵਿਗੜਣ ਕਾਰਨ ਬੱਸ ਪਿੰਡ ਦੇ ਖੇਤਾਂ ਵਿੱਚ ਪਲਟ ਗਈ ਹੈ। ਦੱਸਿਆ ਜਾਂਦਾ ਹੈ ਕਿ ਇਹ ਪ੍ਰਾਈਵੇਟ ਬੱਸ' ਰਾਮਾ ਮੰਡੀ ਤੋਂ ਬਠਿੰਡਾ ਨੂੰ ਆ ਰਹੀ ਸੀ। ਬੱਸ ਦਾ ਡਰਾਈਵਰ ,ਬੱਸ ਦਾ ਕੰਡਕਟਰ ਅਤੇ ਤਿੰਨ ਸਵਾਰੀਆਂ ਜ਼ਖ਼ਮੀ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਪੰਜਾਬ 'ਚ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।