ਗਗਨਦੀਪ ਸ਼ਰਮਾ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦੇ ਕੇਸ ਵੱਧਣ ਤੇ ਸਰਕਾਰ ਵੱਲੋਂ ਨਿੱਜੀ ਲੈਬਾਰਟਰੀ ਨੂੰ ਕਰੋੜਾਂ ਦੇ ਟੈਸਟ ਕਰਨ ਦੀ ਮਾਨਤਾ ਦੇ ਦਿੱਤੀ ਗਈ ਸੀ। ਇਸ ਕਾਰਨ ਪ੍ਰਾਈਵੇਟ ਲੈਬਾਰਟਰੀਆਂ ਵੱਲੋਂ ਅੰਮ੍ਰਿਤਸਰ ਵਿੱਚ 4500 ਰੁਪਏ ਦੀ ਫੀਸ ਲੈ ਕੋਰੋਨਾਵਾਇਰਸ ਟੈਸਟ ਕੀਤੇ ਜਾ ਰਹੇ ਸਨ। ਪਿਛਲੇ ਦਿਨਾਂ ਵਿੱਚ ਅੰਮ੍ਰਿਤਸਰ ਵਿੱਚ ਕੁਝ ਅਜਿਹੀ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਪ੍ਰਾਈਵੇਟ ਲੈਬਾਰਟਰੀ ਵੱਲੋਂ ਕੀਤੇ ਟੈਸਟਾਂ ਦੀ ਰਿਪੋਰਟ ਸਹੀ ਸਾਬਤ ਨਹੀਂ ਹੋਈ।

ਇਨ੍ਹਾਂ ਟੈਸਟਾਂ ਦੀ ਰਿਪੋਰਟ ਪਹਿਲਾਂ ਪੌਜ਼ੇਟਿਵ ਪਾਈ ਗਈ ਜੋ ਬਾਅਦ ਵਿੱਚ ਸਰਕਾਰੀ ਹਸਪਤਾਲ ਦੇ ਵਿੱਚ ਟੈਸਟ ਕਰਵਾਉਣ ਤੇ ਨੈਗਟਿਵ ਆ ਗਈ। ਇਸ ਤੋਂ ਇਲਾਵਾ ਪ੍ਰਾਈਵੇਟ ਲੈਬਾਰਟਰੀਆਂ ਦੇ ਉੱਪਰ ਵਾਧੂ ਪੈਸੇ ਲੈਣ ਦੇ ਵੀ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਜ ਕੁਮਾਰ ਨੇ ਏਬੀਪੀ ਸਾਂਝਾ ਨੂੰ ਦੱਸਿਆ ਜੇ ਉਨ੍ਹਾਂ ਦੀ ਗਰਭਵਤੀ ਨੂੰਹ ਨੂੰ ਪ੍ਰਾਈਵੇਟ  ਹਸਪਤਾਲ ਨੇ ਤੁਲੀ ਡਾਇਗਨੋਸ ਤੋਂ ਕੋਰੋਨਾ ਦਾ ਟੈਸਟ ਕਰਵਾਉਣ ਲਈ ਭੇਜਿਆ ਤੇ ਪ੍ਰਾਈਵੇਟ ਲੈਬਾਰਟਰੀ ਤੋਂ ਉਨ੍ਹਾਂ ਨੂੰ ਸ਼ਾਮ ਵੇਲੇ ਪਤਾ ਲੱਗਾ ਕਿ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਅਜਿਹੇ ਵਿੱਚ ਉਨ੍ਹਾਂ ਨੂੰ ਮਜਬੂਰੀ 'ਚ ਆਪਣੀ ਨੂੰਹ ਨੂੰ ਆਈਸੋਲੇਸ਼ਨ ਸੈਂਟਰ ਵਿੱਚ ਭੇਜਣਾ ਪਿਆ।

ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ

ਹੈਰਾਨੀ ਦੀ ਗੱਲ ਇਹ ਹੋਈ ਕਿ ਅਗਲੇ ਦਿਨ ਸਿਵਲ ਹਸਪਤਾਲ ਵਿੱਚੋਂ ਉਨ੍ਹਾਂ ਦੀ ਨੂੰਹ ਦੀ ਰਿਪੋਰਟ ਨੈਗਟਿਵ ਆਈ। ਰਾਜਕੁਮਾਰ ਨੇ ਪ੍ਰਾਈਵੇਟ ਲੈਬ ਤੇ ਦੋਸ਼ ਲਗਾਏ ਤੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਪੀੜਾ ਦੇ ਵਿੱਚੋਂ ਲੰਘਣਾ ਪਿਆ ਹੈ। ਉਨ੍ਹਾਂ ਦੀ ਨੂੰਹ ਨੂੰ ਆਇਸੋਲੇਸ਼ਨ ਵਾਰਡ ਵਿੱਚ ਕੋਰੋਨਾ ਵਾਇਰਸ ਦੇ ਪੌਜ਼ੇਟਿਵ ਮਰੀਜ਼ਾਂ ਨਾਲ ਰੱਖਿਆ ਗਿਆ ਅਜਿਹੇ ਵਿੱਚ ਉਨ੍ਹਾਂ ਨੇ ਸਿਹਤ ਵਿਭਾਗ ਅਤੇ ਪੰਜਾਬ ਪੁਲਿਸ ਨੂੰ ਬਕਾਇਦਾ ਸ਼ਿਕਾਇਤ ਵੀ ਕਰ ਦਿੱਤੀ ਹੈ ਤੇ ਇਸ ਮਾਮਲੇ ਵਿੱਚ ਪ੍ਰਾਈਵੇਟ  ਲੈਬਾਰਟਰੀਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ

ਅੰਮ੍ਰਿਤਸਰ ਦੇ ਵਿੱਚ ਪ੍ਰਾਈਵੇਟ  ਲੈਬੋਰਟਰੀਆਂ ਵੱਲੋਂ ਪੰਜ ਅਜਿਹੇ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਪਹਿਲਾਂ ਪੌਜ਼ੇਟਿਵ ਦੱਸਿਆ ਗਿਆ ਸੀ ਤੇ ਸਰਕਾਰੀ ਲੈਬੋਰਟਰੀ ਤੋਂ ਟੈਸਟ ਕਰਵਾਉਣ ਤੇ ਇਨ੍ਹਾਂ ਪੰਜ ਕੇਸਾਂ ਦੀ ਰਿਪੋਰਟ ਨੈਗੇਟਿਵ ਆਈ।



ਇਸ ਮਾਮਲੇ ਤੋਂ ਬਾਅਦ ਅੰਮ੍ਰਿਤਸਰ ਸਿਵਲ ਸਰਜਨ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਚਿੱਠੀ ਲਿਖ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਇਸ ਮਾਮਲੇ ਸਬੰਧੀ ਐਕਸ਼ਨ ਲਿਆ ਜਾ ਸਕਦਾ ਹੈ। ਅੰਮ੍ਰਿਤਸਰ ਦੀ ਗਰਭਵਤੀ ਔਰਤ ਦੇ ਮਾਮਲੇ ਦੀ ਰਿਪੋਰਟ ਵੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਇਸ ਦੇ ਵੀ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਜਾਵੇਗਾ। ਸਿਵਲ ਸਰਜਨ ਜੁਗਲ ਕਿਸ਼ੋਰ ਨੇ ਦੱਸਿਆ ਕਿ ਕੁਝ ਲੈਬਾਂ ਵੱਲੋਂ ਵਾਧੂ ਚਾਰਜ ਲਏ ਜਾਣ ਦੀਆਂ ਗੱਲਾਂ ਸਾਹਮਣੇ ਆਈਆਂ ਹਨ ਇਸ ਬਾਰੇ ਵੀ ਜ਼ਰੂਰ ਐਕਸ਼ਨ ਲਿਆ ਜਾ ਸਕਦਾ ਹੈ।


ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ