Reaction on School Closed in Punjab: ਸਕੂਲ ਬੰਦ ਦੇ ਫੈਸਲੇ ਖਿਲਾਫ 'ਬਗਾਵਤ'
10 ਅਪ੍ਰੈਲ ਨੂੰ ਸਾਰੇ ਬੱਚਿਆਂ ਦੇ ਮਾਪਿਆਂ ਤੇ ਸਕੂਲਾਂ ਨਾਲ ਜੁੜੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਜੇਕਰ ਬੱਚਿਆਂ ਦੇ ਮਾਪਿਆਂ ਤੇ ਸਕੂਲਾਂ ਨਾਲ ਜੁੜੇ ਲੋਕਾਂ ਵੱਲੋਂ ਸਰਕਾਰ ਦੇ ਫੈਸਲੇ ਵਿਰੁੱਧ ਸੰਘਰਸ਼ ਦੀ ਗੱਲ ਹੋਈ ਤਾਂ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਇਸ ਦਾ ਸਮਰਥਨ ਕਰੇਗੀ।
ਬਰਨਾਲਾ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵਾਂ ਦੇ ਮੱਦੇਨਜ਼ਰ 30 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਸਰਕਾਰ ਦੇ ਇਸ ਫੈਸਲੇ ‘ਤੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਿੱਚ ਰੋਹ ਹੈ। ਸਰਕਾਰ ਦੇ ਇਸ ਫੈਸਲੇ ਖਿਲਾਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ 8 ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ 10 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ ਐਸੋਸੀਏਸ਼ਨਾਂ ਦੀਆਂ ਬੱਚਿਆਂ ਦੇ ਮਾਪਿਆਂ, ਸਕੂਲ ਵੈਨ ਡਰਾਈਵਰਾਂ ਤੇ ਸਕੂਲਾਂ ਨਾਲ ਜੁੜੇ ਹੋਰ ਲੋਕਾਂ ਨਾਲ ਮੀਟਿੰਗਾਂ ਹੋਣਗੀਆਂ। ਮੀਟਿੰਗਾਂ ਵਿੱਚ ਮਾਪਿਆਂ ਤੇ ਹੋਰ ਲੋਕਾਂ ਦੁਆਰਾ ਲਏ ਗਏ ਫੈਸਲੇ ਦਾ ਸਮਰਥਨ ਕੀਤਾ ਜਾਵੇਗਾ।
ਪ੍ਰਾਈਵੇਟ ਸਕੂਲ ਫੈਡਰੇਸ਼ਨ ਨੇ ਸੂਬਾ ਪੱਧਰੀ ਹਰ ਸੰਘਰਸ਼ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜੇਕਰ 12 ਅਪ੍ਰੈਲ ਨੂੰ ਪੰਜਾਬ ਪੱਧਰ 'ਤੇ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਤਾਂ ਬਰਨਾਲਾ ਵਿਖੇ ਸਕੂਲ ਖੋਲ੍ਹ ਦਿੱਤੇ ਜਾਣਗੇ। ਪ੍ਰਾਈਵੇਟ ਸਕੂਲ ਫੈਡਰੇਸ਼ਨ ਨੇ ਸਰਕਾਰ ਤੋਂ ਵਿਦਿਆਰਥੀਆਂ ਦੀ ਪੜ੍ਹਾਈ ਤੇ ਸਕੂਲ ਨਾਲ ਜੁੜੇ ਲੋਕਾਂ ਦੇ ਰੁਜ਼ਗਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹਣ ਦੀ ਮੰਗ ਕੀਤੀ।
ਇਸ ਸਬੰਧੀ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ 8 ਅਪ੍ਰੈਲ ਨੂੰ ਬਰਨਾਲਾ ਸਕੂਲ ਐਸੋਸੀਏਸ਼ਨ ਵੱਲੋਂ ਪੰਜਾਬ ਸਕੂਲ ਫੈਡਰੇਸ਼ਨ ਦੇ ਸੱਦੇ ‘ਤੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਨਵੀਆਂ ਹਦਾਇਤਾਂ ਵੇਖੀਆਂ ਜਾ ਰਹੀਆਂ ਹਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਅਗਲਾ ਫੈਸਲਾ ਬੱਚਿਆਂ ਦੇ ਮਾਪਿਆਂ ‘ਤੇ ਛੱਡ ਦਿੱਤਾ ਗਿਆ ਹੈ। ਜੇਕਰ ਪੰਜਾਬ ਸਕੂਲ ਫੈਡਰੇਸ਼ਨ ਆਉਣ ਵਾਲੇ ਦਿਨਾਂ ਵਿਚ 12 ਅਪ੍ਰੈਲ ਨੂੰ ਸਕੂਲ ਖੋਲ੍ਹਣ ਦਾ ਫੈਸਲਾ ਕਰਦੀ ਹੈ ਤਾਂ ਸਕੂਲ ਬਰਨਾਲਾ ਜ਼ਿਲ੍ਹੇ ਦੀ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਖੋਲ੍ਹੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਰਕਾਰ ਵੱਲੋਂ ਸਿਰਫ ਸਕੂਲਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਦੋਂ ਕਿ ਦੂਜੇ ਅਦਾਰੇ ਖੁੱਲ੍ਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਕੂਲ ਨਾਲ ਜੁੜੇ ਲੋਕਾਂ ਦੇ ਰੁਜ਼ਗਾਰ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਤਾਂ ਦੇ ਅਧਾਰ ’ਤੇ ਸਕੂਲ ਖੋਲ੍ਹਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਪੰਜਾਬੀ ਮੁੰਡਾ ਨਿਕਲਿਆ ਆਸਟ੍ਰੇਲੀਆ 'ਚ ਜਸਮੀਨ ਕੌਰ ਦਾ ਕਾਤਲ, ਜਾਣੋ ਪੂਰੀ ਕਹਾਣੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904