ਮੁਕੇਸ਼ ਸੈਣੀ ਦੀ ਰਿਪੋਰਟ


Accidenrt in Pathankot: ਪਠਾਨਕੋਟ-ਸੁਜਾਨਪੁਰ ਰੋਡ 'ਤੇ ਭਿਆਨਕ ਹਾਦਸਾ ਵਾਪਰਿਆ ਹੈ। ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਪਤਾ ਲੱਗਾ ਹੈ ਕਿ ਸਮਾਂ ਕਵਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਤੇਜ਼ ਰਫਤਾਰ ਕਾਰਨ ਬੱਸ ਸੜਕ ਤੋਂ ਪਲਟ ਗਈ। ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ। ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।


ਹਾਸਲ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਸੁਜਾਨਪੁਰ ਰੋਡ 'ਤੇ ਉਸ ਸਮੇਂ ਹਾਦਸਾ ਹੋ ਗਿਆ, ਜਦੋਂ ਬੱਚਿਆਂ ਨੂੰ ਲੈ ਕੇ ਜਾ ਰਹੀ ਪ੍ਰਾਈਵੇਟ ਸਕੂਲ ਦੀ ਬੱਸ ਸਮੇਂ ਨੂੰ ਕਵਰ ਕਰਨ ਲਈ ਤੇਜ਼ ਰਫਤਾਰ ਕਾਰਨ ਅੱਗੇ ਜਾ ਰਹੇ ਦੋ ਵਾਹਨਾਂ ਦੇ ਡਰਾਈਵਰ ਵੱਲੋਂ ਬ੍ਰੇਕ ਲਾਉਣ ਕਾਰਨ ਬੱਸ ਬੇਕਾਬੂ ਹੋ ਗਈ। ਬੱਸ 'ਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ। ਬੱਸ 'ਚ ਫਸਟ ਏਡ ਕਿੱਟ ਵੀ ਨਹੀਂ ਸੀ। 


ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਪੂਰੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਸਥਾਨਕ ਲੋਕਾਂ ਨੇ ਬੱਸ ਡਰਾਈਵਰ 'ਤੇ ਦੋਸ਼ ਲਾਇਆ ਹੈ ਕਿ ਬੱਸ ਬਹੁਤ ਤੇਜ਼ ਰਫਤਾਰ ਨਾਲ ਚਲਾਈ ਜਾ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਬੱਸ ਚਾਲਕ ਵੱਲੋਂ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾਇਆ ਜਾ ਰਿਹਾ ਸੀ, ਜਿਸ ਸਬੰਧੀ ਉਨ੍ਹਾਂ ਪਹਿਲਾਂ ਵੀ ਸਕੂਲ ਨੂੰ ਸ਼ਿਕਾਇਤ ਕੀਤੀ ਸੀ ਪਰ ਫਿਲਹਾਲ ਕਿਸੇ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ।


ਬੱਸ ਚਾਲਕ ਨੇ ਦੱਸਿਆ ਕਿ ਇਹ ਹਾਦਸਾ ਅੱਗੇ ਜਾ ਰਹੇ ਵਾਹਨਾਂ ਦੇ ਅਚਾਨਕ ਬ੍ਰੇਕ ਲੱਗਣ ਕਾਰਨ ਵਾਪਰਿਆ। ਜਦੋਂ ਉਸ ਨੂੰ ਫਸਟ ਏਡ ਕਿੱਟ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਬੱਸ ਵਿੱਚ ਕੋਈ ਫਸਟ ਏਡ ਕਿੱਟ ਨਹੀਂ ਹੈ। ਫਿਲਹਾਲ ਕਿਸੇ ਤਰ੍ਹਾਂ ਦਾ ਜਾਣੀ ਨੁਕਸਾਨ ਨਹੀਂ ਹੋਇਆ ਹੈ। ਸਮੇਂ ਨੂੰ ਕਵਰ ਕਰਨ ਲਈ ਉਹ ਤੇਜ਼ ਰਫਤਾਰ ਨਾਲ ਅੱਗੇ ਚੱਲ ਰਹੀਆਂ ਬੱਸਾਂ ਦੇ ਪਿੱਛੇ ਜਾ ਰਿਹਾ ਸੀ, ਜਿਸ ਕਾਰਨ ਅਚਾਨਕ ਬ੍ਰੇਕ ਲਾਉਣ ਨਾਲ ਇਹ ਹਾਦਸਾ ਵਾਪਰਿਆ, ਪਰ ਬੱਚੇ ਸਮੇਂ ਸਿਰ ਸਕੂਲ ਭੇਜ ਦਿੱਤੇ ਗਏ।


ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੋ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।