Mohali News: ਪ੍ਰਾਈਵੇਟ ਸਕੂਲਾਂ ਨੂੰ ਨਹੀਂ ਸਰਕਾਰੀ ਨਿਯਮਾਂ ਦੀ ਪ੍ਰਵਾਹ! ਅਦਾਲਤੀ ਹੁਕਮਾਂ ਦੀਆਂ ਵੀ ਉਡਾਈਆਂ ਧੱਜੀਆਂ
Mohali News: ਤਾਜ਼ਾ ਖੁਲਾਸੇ ਮੁਤਾਬਕ ਆਰਟੀਈ ਐਕਟ-2009 ਤਹਿਤ ਪੰਜਾਬ ਆਰਟੀਈ ਨਿਯਮ 2011 ਦੇ ਨਿਯਮ 7 (4) ਅਨੁਸਾਰ ਪੰਜਾਬ ਵਿੱਚ ਅਨਏਇਡ ਪ੍ਰਾਈਵੇਟ ਸਕੂਲਾਂ ਵੱਲੋਂ ਕਮਜ਼ੋਰ ਤੇ ਗਰੀਬ ਵਰਗਾਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਨਾ...
Mohali News: ਪ੍ਰਾਈਵੇਟ ਸਕੂਲਾਂ ਨੂੰ ਸਰਕਾਰੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ। ਤਾਜ਼ਾ ਖੁਲਾਸੇ ਮੁਤਾਬਕ ਆਰਟੀਈ ਐਕਟ-2009 ਤਹਿਤ ਪੰਜਾਬ ਆਰਟੀਈ ਨਿਯਮ 2011 ਦੇ ਨਿਯਮ 7 (4) ਅਨੁਸਾਰ ਪੰਜਾਬ ਵਿੱਚ ਅਨਏਇਡ ਪ੍ਰਾਈਵੇਟ ਸਕੂਲਾਂ ਵੱਲੋਂ ਕਮਜ਼ੋਰ ਤੇ ਗਰੀਬ ਵਰਗਾਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦੇ ਕੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।
ਮੁਹਾਲੀ ਪ੍ਰੈਸ ਕਲੱਬ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਓਂਕਾਰ ਨਾਥ ਸਾਬਕਾ ਡਿਪਟੀ ਐਡੀਸ਼ਨਲ ਕੈਗ, ਟੀਆਰ ਸਾਰੰਗਲ (ਸੇਵਾਮੁਕਤ ਆਈਏਐਸ), ਫਤਿਹਜੰਗ ਸਿੰਘ (ਸੇਵਾਮੁਕਤ ਸੰਯੁਕਤ ਡਾਇਰੈਕਟਰ), ਓਪੀ ਚੋਪੜਾ ਐਸਈ (ਸੇਵਾਮੁਕਤ), ਕਿਰਪਾਲ ਸਿੰਘ ਮੁੰਡੀ ਖਰੜ ਸੇਵਾਮੁਕਤ ਏਓ, ਜਸਵਿੰਦਰ ਸਿੰਘ, ਤਰਸੇਮ ਲਾਲ ਸੇਵਾਮੁਕਤ ਡੀਐਮ (ਐਨਆਈਸੀ) ਨੇ ਕਿਹਾ ਕਿ ਪ੍ਰਾਈਵੇਟ ਸਕੂਲ ਗਰੀਬ ਬੱਚਿਆਂ ਨੂੰ ਆਪਣੇ ਸਕੂਲਾਂ ਵਿੱਚ ਦਾਖ਼ਲੇ ਨਾ ਦੇ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ।
ਆਗੂਆਂ ਨੇ ਕਿਹਾ ਕਿ ਗਰੀਬ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ (ਆਰਟੀਈ) ਐਕਟ 2009 ਸੰਸਦ ਵੱਲੋਂ ਪਾਸ ਕਰ ਕੇ 1 ਅਪਰੈਲ 2010 ਤੋਂ ਦੇਸ਼ ਵਿੱਚ ਲਾਗੂ ਕੀਤਾ ਗਿਆ ਸੀ। ਇਸ ਐਕਟ ਦੀ ਧਾਰਾ 12 (1) (ਸੀ) ਅਨੁਸਾਰ ਸਰਕਾਰ ਤੋਂ ਗਰਾਂਟ ਪ੍ਰਾਪਤ ਕਰਨ ਵਾਲੇ ਗੈਰ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਨੂੰ ਘੱਟੋ-ਘੱਟ 25 ਫੀਸਦੀ ਗਰੀਬ ਬੱਚਿਆਂ ਨੂੰ ਦਾਖ਼ਲਾ ਦੇਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਉਹ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਤੋਂ ਅਸਫਲ ਰਹਿੰਦੇ ਹਨ ਤਾਂ ਉਹ 25 ਫੀਸਦੀ ਸੀਟਾਂ ਦਾ ਲਾਭ ਲੈਣ ਲਈ ਪੰਜਾਬ ਵਿੱਚ ਐਨਓਸੀ ਪ੍ਰਾਪਤ ਕਰਕੇ ਪ੍ਰਾਈਵੇਟ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਦਾਖ਼ਲਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਹੈ ਕਿ ਆਰਟੀਈ ਐਕਟ 2009 ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਇਕ ਵੀ ਵਿਦਿਆਰਥੀ ਨੂੰ ਐਨਓਸੀ ਨਹੀਂ ਦਿੱਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ’ਤੇ ਗੌਰ ਨਾ ਹੋਣ ਦੀ ਸੂਰਤ ਵਿੱਚ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ