ਪੜਚੋਲ ਕਰੋ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦਾ ਵੱਡਾ ਘਾਲਾਮਾਲਾ, ਸਿੱਖਿਆ ਮੰਤਰੀ ਵੀ ਬਣੇ ਅਣਜਾਣ

ਈਵੇਟ ਸਕੂਲ ਚਾਰ ਸਾਲ ਤੋਂ ਐਮਰਜੈਂਸੀ ਫੰਡ ਦੇ ਨਾਂ 'ਤੇ ਫੀਸ ਵਸੂਲ ਰਹੇ ਹਨ ਪਰ ਜਦੋਂ ਹੁਣ ਮੌਕਾ ਆਇਆ ਤਾਂ ਸਕੂਲਾਂ ਵੱਲੋਂ ਇਸ ਦੀ ਵਰਤੋਂ ਨਹੀਂ ਕੀਤੀ ਗਈ। ਪ੍ਰਾਈਵੇਟ ਸਕੂਲ ਇਸ ਫੰਡ ਦੇ ਨਾਂ 'ਤੇ ਵਿਦਿਆਰਥੀਆਂ ਤੋਂ ਹੁਣ ਤਕ ਮੋਟੀ ਰਕਮ ਵਸੂਲ ਚੁੱਕੇ ਹਨ। ਇਸ ਫੰਡ ਨੂੰ ਸਕੂਲ ਕੋਰੋਨਾ ਸੰਕਟ ਦੌਰਾਨ ਵਰਤ ਸਕਦੇ ਸਨ। ਇਸ 'ਚੋਂ ਅਧਿਆਪਕਾਂ ਨੂੰ ਤਨਖਾਹਾਂ ਦੇ ਸਕਦੇ ਸਨ ਪਰ ਅਜਿਹਾ ਨਹੀਂ ਕੀਤਾ ਗਿਆ ਤੇ ਫੀਸ ਲਈ ਮੁੜ ਵਿਦਿਆਰਥੀਆਂ 'ਤੇ ਦਬਾਅ ਪਾਇਆ ਗਿਆ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੇ ਹੱਕ ਵਿੱਚ ਪੂਰੀ ਫੀਸ ਤੇ ਫੰਡ ਵਸੂਲਣ ਦਾ ਫੈਸਲਾ ਸੁਣਾ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਪ੍ਰਾਈਵੇਟ ਸਕੂਲਾਂ ਦੀ ਫੀਸ ਤੈਅ ਕਰਨ ਲਈ ਹਾਈਕੋਰਟ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਤਿੰਨ ਸਾਲਾਂ ਤੋਂ ਅਦਾਲਤ 'ਚ ਹੀ ਲਟਕੀ ਹੋਈ ਹੈ। ਇੱਥੋਂ ਤਕ ਕਿ ਸਕੂਲਾਂ ਵੱਲੋਂ ਲਏ ਜਾਂਦੇ ਐਮਰਜੈਂਸੀ ਫੰਡ ਦਾ ਵੀ ਪਿਛਲੇ ਚਾਰ ਸਾਲ ਤੋਂ ਇਸਤੇਮਾਲ ਨਹੀਂ ਕੀਤਾ ਗਿਆ। ਦਰਅਸਲ ਪ੍ਰਾਈਵੇਟ ਸਕੂਲ ਚਾਰ ਸਾਲ ਤੋਂ ਐਮਰਜੈਂਸੀ ਫੰਡ ਦੇ ਨਾਂ 'ਤੇ ਫੀਸ ਵਸੂਲ ਰਹੇ ਹਨ ਪਰ ਜਦੋਂ ਹੁਣ ਮੌਕਾ ਆਇਆ ਤਾਂ ਸਕੂਲਾਂ ਵੱਲੋਂ ਇਸ ਦੀ ਵਰਤੋਂ ਨਹੀਂ ਕੀਤੀ ਗਈ। ਪ੍ਰਾਈਵੇਟ ਸਕੂਲ ਇਸ ਫੰਡ ਦੇ ਨਾਂ 'ਤੇ ਵਿਦਿਆਰਥੀਆਂ ਤੋਂ ਹੁਣ ਤਕ ਮੋਟੀ ਰਕਮ ਵਸੂਲ ਚੁੱਕੇ ਹਨ। ਇਸ ਫੰਡ ਨੂੰ ਸਕੂਲ ਕੋਰੋਨਾ ਸੰਕਟ ਦੌਰਾਨ ਵਰਤ ਸਕਦੇ ਸਨ। ਇਸ 'ਚੋਂ ਅਧਿਆਪਕਾਂ ਨੂੰ ਤਨਖਾਹਾਂ ਦੇ ਸਕਦੇ ਸਨ ਪਰ ਅਜਿਹਾ ਨਹੀਂ ਕੀਤਾ ਗਿਆ ਤੇ ਫੀਸ ਲਈ ਮੁੜ ਵਿਦਿਆਰਥੀਆਂ 'ਤੇ ਦਬਾਅ ਪਾਇਆ ਗਿਆ। ਪ੍ਰਾਈਵੇਟ ਸਕੂਲਾਂ ਦੀ ਫੀਸ ਨਿਰਧਾਰਤ ਕਰਨ ਲਈ ਕਮੇਟੀ ਨੇ 5500 ਪੰਨਿਆਂ ਦੀ ਰਿਪੋਰਟ ਦਾ ਸਾਰ ਪੰਜਾਬ ਸਿੱਖਿਆ ਵਿਭਾਗ ਨੂੰ ਸੌਂਪਿਆ ਸੀ ਪਰ ਸਿੱਖਿਆ ਵਿਭਾਗ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ। ਇੱਥੋਂ ਤਕ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਇਸ ਰਿਪੋਰਟ ਬਾਰੇ ਪਤਾ ਤਕ ਨਹੀਂ। ਕਮੇਟੀ ਨੇ ਜਿਹੜੇ ਸਕੂਲਾਂ ਨੂੰ ਜੁਰਮਾਨਾ ਤੇ ਫੀਸ ਰੀਫੰਡ ਦੇ ਹੁਕਮ ਦਿੱਤੇ ਸਨ ਉਹ ਇਸ ਖਿਲਾਫ ਅਦਾਲਤ ਪਹੁੰਚ ਗਏ ਤੇ ਅਜੇ ਤਕ ਇਹ ਮਾਮਲਾ ਅਦਾਲਤ ਲਟਕਿਆ ਹੋਇਆ। ਹਾਈਕੋਰਟ ਕਮੇਟੀ ਦੇ ਮੈਂਬਰ ਰਹੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਪਿਆਰਾ ਲਾਲ ਗਰਗ ਮੁਤਾਬਕ 5500 ਪੰਨਿਆਂ ਦੀ ਰਿਪੋਰਟ ਦਾ ਸਾਰ ਪੰਜਾਬ ਸਿੱਖਿਆ ਵਿਭਾਗ ਨੂੰ ਦਿੱਤਾ ਗਿਆ ਸੀ, ਇਸ ਨੂੰ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ 'ਤੇ ਵੀ ਪਾਇਆ ਗਿਆ ਪਰ ਹੁਣ ਉੱਥੋਂ ਹਟਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਮੇਟੀ ਨੇ ਨਿੱਜੀ ਸਕੂਲਾਂ ਦੇ ਖਰਚ ਦੇ ਅਧਿਐਨ ਦੌਰਾਨ ਦੇਖਿਆ ਕਿ ਸਕੂਲਾਂ ਨੇ ਬੂਟ, ਵਰਦੀਆਂ, ਕਿਤਾਬਾਂ, ਕੰਪਿਊਟਰ ਤੇ ਹੋਰ ਕਈ ਖਰਚ ਦਿਖਾ ਕੇ ਵਿਦਿਆਰਥੀਆਂ ਤੋਂ ਮੋਟੀਆਂ ਰਕਮਾਂ ਵਸੂਲੀਆਂ ਗਈਆਂ ਸਨ। ਜਿਹੜੇ ਸਕੂਲਾਂ ਨੇ ਵੀ ਬਹੁਤ ਜ਼ਿਆਦਾ ਪੈਸਾ ਵਸੂਲਿਆ ਸੀ ਉਨ੍ਹਾਂ ਨੂੰ ਰੀਫੰਡ ਦੇ ਆਰਡਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹਾਈਕੋਰਟ ਕੋਲ ਸੂਬੇ ਦੇ ਹਰ ਸਕੂਲ ਦਾ ਸਾਰਾ ਅੰਕੜਾ ਪਿਆ ਹੈ ਜਿਸ 'ਚ ਸਕੂਲਾਂ ਦੀ ਆਮਦਨ, ਖਰਚ ਤੇ ਸਰਪਲਸ ਪੈਸੇ ਬਾਰੇ ਪੂਰਾ ਵੇਰਵਾ ਹੈ। ਹੁਣ ਜਦੋਂ ਕੋਵਿਡ 19 ਦੇ ਚੱਲਦਿਆਂ ਸਰਕਾਰ ਨੇ ਟਿਊਸ਼ਨ ਫੀਸ ਦਾ 70 ਫੀਸਦ ਲੈਣ ਦੀ ਸਕੂਲਾਂ ਨੂੰ ਛੋਟ ਦੇਣ ਦੇ ਮਾਮਲੇ 'ਚ ਇੰਡਪੈਂਡੇਂਟ ਸਕੂਲ ਐਸੋਸੀਏਸ਼ਨ ਨੇ ਪਟੀਸ਼ਨ ਦਾਇਰ ਕੀਤੀ ਤਾਂ ਹਾਈਕੋਰਟ ਸਕੂਲਾਂ ਦੇ ਹੱਕ 'ਚ ਆਪਣਾ ਫੈਸਲਾ ਸੁਣਾ ਦਿੱਤਾ ਪਰ ਇਸ ਦੌਰਾਨ ਕਮੇਟੀ ਵੱਲੋਂ ਬਣਾਈ ਰਿਪੋਰਟ ਦਾ ਮਾਪਿਆਂ ਨੇ ਤੇ ਸਰਕਾਰ ਨੇ ਕੋਈ ਜ਼ਿਕਰ ਨਹੀਂ ਕੀਤਾ। ਡਾ. ਗਰਗ ਦਾ ਮੰਨਣਾ ਹੈ ਕਿ ਜੇਕਰ ਵਿਦਿਆਰਥੀਆਂ ਦੇ ਮਾਪੇ ਟਿਊਸ਼ਨ ਫੀਸ ਦਾ 70 ਫੀਸਦ ਲੈਣ ਦੇ ਕੇਸ ਖਿਲਾਫ ਦਲੀਲ ਦਿੰਦੇ ਕਿ ਕਮੇਟੀ ਰਿਪੋਰਟ ਦਾ ਸਾਰਾ ਡਾਟਾ ਉਨ੍ਹਾਂ ਕੋਲ ਹੈ ਤਾਂ ਹਾਈਕੋਰਟ ਨੂੰ ਪੂਰੀ ਫੀਸ ਵਸੂਲਣ ਦੇ ਹੁਕਮ ਨਾ ਦੇਣੇ ਪੈਂਦੇ। ਇਹ ਵੀ ਪੜ੍ਹੋ:  ਦਿਲਜੀਤ ਦੋਸਾਂਝ ਦੀ ਸੀਰੀਅਸ ਫੋਟੋ ਦਾ ਸੋਸ਼ਲ ਮੀਡੀਆ 'ਤੇ ਧਮਾਕਾ, ਮਿਲੇ ਲੱਖਾਂ ਲਾਈਕਸ ਜਥੇਦਾਰ ਦਾ ਖ਼ਾਲਿਸਤਾਨ 'ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget