Punjab news: ਟੁੱਟੀ ਸੜਕ ਬਣਵਾਉਣ ਲਈ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਤੋਂ ਲਵਾਇਆ ਧਰਨਾ, ਕਾਰਨ ਦੱਸੋ ਨੋਟਿਸ ਜਾਰੀ
Pathankot News: ਟੁੱਟੀ ਸੜਕ ਦੇ ਮੁੱਦੇ ਨੂੰ ਲੈ ਕੇ ਦੋ ਪ੍ਰਾਈਵੇਟ ਸਕੂਲਾਂ ਨੇ ਸਕੂਲੀ ਬੱਚਿਆਂ ਦੀ ਧਰਨੇ ਲਈ ਵਰਤੋਂ ਕੀਤੀ। ਸਕੂਲ ਦੀ ਸੜਕ ਨਾ ਬਣਨ 'ਤੇ ਸਕੂਲੀ ਬੱਚਿਆਂ ਨੂੰ ਹਾਈਵੇਅ ਦੇ ਕਿਨਾਰੇ ਧਰਨੇ 'ਤੇ ਬਿਠਾਇਆ ਗਿਆ।
ਮੁਕੇਸ਼ ਸੈਣੀ ਦੀ ਰਿਪੋਰਟ
Pathankot News: ਟੁੱਟੀ ਸੜਕ ਦੇ ਮੁੱਦੇ ਨੂੰ ਲੈ ਕੇ ਦੋ ਪ੍ਰਾਈਵੇਟ ਸਕੂਲਾਂ ਨੇ ਸਕੂਲੀ ਬੱਚਿਆਂ ਦੀ ਧਰਨੇ ਲਈ ਵਰਤੋਂ ਕੀਤੀ। ਸਕੂਲ ਦੀ ਸੜਕ ਨਾ ਬਣਨ 'ਤੇ ਸਕੂਲੀ ਬੱਚਿਆਂ ਨੂੰ ਹਾਈਵੇਅ ਦੇ ਕਿਨਾਰੇ ਧਰਨੇ 'ਤੇ ਬਿਠਾਇਆ ਗਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਇਸ ਬਾਰੇ ਡੀਈਓ ਨੇ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਦਰਅਸਲ ਪਠਾਨਕੋਟ 'ਚ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਦੋ ਪ੍ਰਾਈਵੇਟ ਸਕੂਲਾਂ ਵੱਲੋਂ ਸਕੂਲ ਨੂੰ ਜਾਣ ਵਾਲੀ ਟੁੱਟੀ ਹੋਈ ਸੜਕ ਦੇ ਕਾਰਨ ਸਕੂਲੀ ਬੱਚਿਆਂ ਨੂੰ ਨੈਸ਼ਨਲ ਹਾਈਵੇ ਦੇ ਕੰਢੇ ਧਰਨੇ 'ਤੇ ਬੈਠਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਧਿਆਨ 'ਚ ਇਹ ਮਾਮਲਾ ਆਉਂਦਿਆਂ ਹੀ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਇਸ ਪੂਰੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਬੱਚਿਆਂ ਨੂੰ ਨਾਲ ਲੈ ਕੇ ਰੋਸ ਜਤਾਉਣ ਵਾਲੇ ਦੋ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਸਕੂਲਾਂ ਤੋਂ ਪੁੱਛਿਆ ਗਿਆ ਹੈ ਕਿ ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਕਰਨ ਲਈ ਬੱਚਿਆਂ ਦੀ ਵਰਤੋਂ ਕਿਉਂ ਕੀਤੀ ਹੈ। ਇਨ੍ਹਾਂ ਦੋਨਾਂ ਪ੍ਰਾਈਵੇਟ ਸਕੂਲਾਂ ਵੱਲੋਂ ਇਸ ਪ੍ਰਦਰਸ਼ਨ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਵੀ ਨਹੀਂ ਦਿੱਤੀ ਗਈ ਸੀ। ਜਿਵੇਂ ਹੀ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਤਾਂ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਸਕੂਲਾਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਉਹ ਬੱਚਿਆਂ ਦੀ ਜਾਨ ਨੂੰ ਖਤਰੇ ਵਿੱਚ ਪਾ ਕੇ ਨੈਸ਼ਨਲ ਹਾਈਵੇ ਦੇ ਕਿਨਾਰੇ ਕੀਤੇ ਗਏ ਪ੍ਰਦਰਸ਼ਨ ਬਾਰੇ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ: Punjab News: ਪੰਜਾਬ ਦੀ ਸਵਾ ਤਿੰਨ ਕਰੋੜ ਜਨਤਾ ਕਰੇਗੀ ਇਨਸਾਫ਼.. ਕੌਣ ਹੈ ਦਰਦੀ ਤੇ ਕੌਣ ਹੈ ਗ਼ੱਦਾਰ: ਸੀਐਮ ਭਗਵੰਤ ਮਾਨ
ਇਸ ਵੀਡੀਓ ਵਿੱਚ ਸਕੂਲ ਦੀ ਪ੍ਰਿੰਸੀਪਲ ਨੇ ਵੀ ਟੁੱਟੀ ਸੜਕ ਬਾਰੇ ਦੱਸਿਆ ਕਿ ਇਸ ਟੁੱਟੀ ਸੜਕ ਕਾਰਨ ਹਰ ਰੋਜ਼ ਬੱਚੇ ਜ਼ਖਮੀ ਹੋ ਜਾਂਦੇ ਹਨ, ਜਿਸ ਕਾਰਨ ਬੱਚਿਆਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੋ ਪ੍ਰਾਈਵੇਟ ਸਕੂਲਾਂ ਨੂੰ ਜਾਂਦੀ ਟੁੱਟੀ ਸੜਕ ਨੂੰ ਲੈ ਕੇ ਧਰਨਾ ਦੇ ਰਹੇ ਹਨ ਤੇ ਉਹ ਨੈਸ਼ਨਲ ਹਾਈਵੇ ਦੇ ਕਿਨਾਰੇ ਬੈਠੇ ਹਨ।
ਧਰਨੇ ਵਿੱਚ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਕਿਉਂਕਿ ਅਜਿਹੇ ਧਰਨੇ ਕਾਰਨ ਬੱਚਿਆਂ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਉਹ ਜਵਾਬ ਨਾ ਦਿੰਦੇ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰਨ ਲਈ ਪੱਤਰ ਲਿਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਕਿਵੇਂ ਵਧਿਆ ਟਰਾਂਸਪੋਰਟ ਮਾਫ਼ੀਆਂ ? ਸੀਐਮ ਭਗਵੰਤ ਮਾਨ ਲੁਧਿਆਣਾ 'ਚ ਵੱਡਾ ਖੁਲਾਸਾ