Private trust donat land : ਲੁਧਿਆਣਾ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ,ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ।
ਇਹ ਵੀ ਪੜ੍ਹੋ :ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੈਲੀਫ਼ੋਰਨੀਆ 'ਚ ਕੀਤਾ ਅਗਵਾਹ , ਪਰਿਵਾਰ ਨੇ ਭਾਰਤ ਸਰਕਾਰ ਨੂੰ ਲਾਈ ਮਦਦ ਦੀ ਗੁਹਾਰ
ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਜਾਂ ਹਸਪਤਾਲ ਦੇ ਵਿਕਾਸ ਦਾ ਬੀੜਾ ਚੁੱਕਣਗੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਹੋਰਨਾਂ, ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਵੀ ਅੱਗੇ ਆਉਣ ਅਤੇ ਆਪਣੀ ਮਾਤ ਭੂਮੀ ਦੀ ਤਰੱਕੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ।ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਸੀਨੀਰ ਆਪ ਲੀਡਕ ਡਾ਼ ਕੇ.ਐਨ.ਐਸ ਕੰਗ, ਏ.ਸੀ.ਐਸ (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ, ਸੀਨੀਅਰ ਆਪ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ 916 ਵੱਡੀਆਂ ਮੱਛੀਆਂ ਸਮੇਤ 5824 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 350.5 ਕਿਲੋ ਹੈਰੋਇਨ ਬਰਾਮਦ
ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਸੀਨੀਰ ਆਪ ਲੀਡਕ ਡਾ਼ ਕੇ.ਐਨ.ਐਸ ਕੰਗ, ਏ.ਸੀ.ਐਸ (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ, ਸੀਨੀਅਰ ਆਪ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।