ਪੜਚੋਲ ਕਰੋ

ਭਾਜਪਾ ਵੱਲੋਂ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ ਚੰਡੀਗੜ੍ਹ 'ਚ ਬਿਜਲੀ ਮਹਿਕਮਾ ਨਿੱਜੀ ਹੱਥਾਂ 'ਚ ਦੇਣ ਦੀ ਕਾਰਵਾਈ : ਹਰਪਾਲ ਚੀਮਾ 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਚੰਡੀਗੜ੍ਹ ਬਿਜਲੀ ਵਿਭਾਗ, ਜੋ ਕਿ ਇਸ ਵੇਲੇ ਮੁਨਾਫ਼ੇ ਵਿੱਚ ਚਲ ਰਿਹਾ ਹੈ,

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਚੰਡੀਗੜ੍ਹ ਬਿਜਲੀ ਵਿਭਾਗ, ਜੋ ਕਿ ਇਸ ਵੇਲੇ ਮੁਨਾਫ਼ੇ ਵਿੱਚ ਚਲ ਰਿਹਾ ਹੈ, ਦੇ ਨਿੱਜੀਕਰਨ ਦਾ ਫ਼ੈਸਲਾ ਭਾਜਪਾ ਦੀ ਲੋਕ ਵਿਰੋਧੀ ਨੀਤੀ ਅਤੇ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇੱਕ 200 ਕਰੋੜ ਤੋਂ ਵੱਧ ਦੇ ਮੁਨਾਫ਼ੇ ਵਿੱਚ ਚਲ ਰਹੇ ਸਰਕਾਰੀ ਅਦਾਰੇ ਨੂੰ ਨਿੱਜੀ ਹੱਥਾਂ ਵਿੱਚ ਦੇਣ ਪਿੱਛੇ ਕੋਈ ਤਰਕ ਨਹੀਂ ਦਿਖਾਈ ਦਿੰਦਾ, ਪਰ ਭਾਜਪਾ ਸਰਕਾਰ ਇੱਕ ਵਰ ਫਿਰ ਆਮ ਲੋਕਾਂ ਦੀ ਬਲੀ ਚੜਾ ਕੇ ਆਪਣੇ 'ਕਾਰਪੋਰੇਟ ਫਰੈਂਡਸ' ਨੂੰ ਫਾਇਦਾ ਦੇਣ ਵਿੱਚ ਲੱਗੀ ਹੈ। 

ਹਰਪਾਲ ਚੀਮਾ ਨਹੀਂ ਕਿਹਾ ਕਿ ਇਹ ਦੇਸ਼ ਦੇ ਕਿਸੇ ਇੱਕ ਸਰਕਾਰੀ ਅਦਾਰੇ ਜਾਂ ਇੱਕ ਸੂਬੇ ਦੀ ਗੱਲ ਨਹੀਂ ਹੈ। ਪਿਛਲੇ ਕੁੱਝ ਸਾਲਾਂ ਤੋਂ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਹਰ ਸਰਕਾਰੀ ਅਦਾਰਾ ਆਪਣੇ ਚਹੇਤਿਆਂ ਕੋਲ ਕੌਡੀਆਂ ਦੇ ਭਾਅ ਵੇਚਿਆ ਹੈ ਉਹ ਚਿੰਤਾਜਨਕ ਹੈ ਅਤੇ ਲੋਕਾਂ ਨੂੰ ਇਕਸੁਰ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਹਰਪਾਲ ਚੀਮਾ ਨੇ ਏਅਰ ਲਾਇਨ, ਐੱਲ.ਆਈ.ਸੀ., ਰੇਲਵੇ, ਬੈਂਕ, ਟੈਲੀਕੈਮੁਨੀਕੈਸ਼ਨ ਆਦਿ ਦੇ ਸਰਕਾਰੀ ਅਦਾਰਿਆਂ ਨੂੰ ਖ਼ਤਮ ਕਰਨ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਐੱਨ.ਡੀ.ਏ ਸਰਕਾਰ ਦੀ ਇਸ ਨੀਤੀ ਨੂੰ ਠੱਲ ਨਾ ਪਾਈ ਗਈ ਤਾਂ ਇਹ ਦੇਸ਼ ਲਈ ਘਾਤਕ ਬਣ ਸਕਦੀ ਹੈ। 

ਹਰਪਾਲ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਦੇਖਿਆ ਕਿ ਨਿੱਜੀ ਖ਼ੇਤਰ ਕਿਸ ਤਰ੍ਹਾਂ ਬਿਨਾਂ ਲੋਕਾਂ ਦੀ ਪਰਵਾਹ ਕੀਤੇ ਆਪਣੇ ਫ਼ਾਇਦੇ ਲਈ ਕੰਮ ਕਰਦਾ ਹੈ। ਇਸ ਲਈ ਕੁੱਝ ਅਦਾਰੇ ਸਰਕਾਰੀ ਰੱਖੇ ਗਏ ਹਨ, ਜਿੱਥੇ ਲੋਕ ਟੈਕਸ ਭਰਦੇ ਹਨ ਅਤੇ ਬਦਲੇ ਵਿੱਚ ਸਰਕਾਰ ਉਹਨਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਂਦੀ ਹੈ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਮ ਲੋਕਾਂ 'ਤੇ ਟੈਕਸ ਦਾ ਬੋਝ ਲਗਾਤਾਰ ਵਧਾਇਆ ਹੈ ਅਤੇ ਜਦੋਂ ਉਸ ਟੈਕਸ ਦੀ ਵਰਤੋਂ ਲੋਕਾਂ ਲਈ ਕਰਨ ਦੀ ਵਾਰੀ ਆਉਂਦੀ ਹੈ ਤਾਂ ਅਦਾਰੇ ਪ੍ਰਾਈਵੇਟ ਕਰਕੇ ਲੋਕ ਵਿਰੋਧੀ ਪਾਰਟੀਆਂ ਆਪਣਾ ਪੱਲਾ ਛੁਡਾ ਲੈਂਦੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵੀ ਭਾਜਪਾ ਵਾਂਗ ਹਮੇਸ਼ਾ ਨਿੱਜੀਕਰਨ ਦੇ ਹੱਕ ਵਿੱਚ ਅਤੇ ਆਮ ਲੋਕਾਂ ਦੇ ਵਿਰੋਧ ਵਿੱਚ ਭੁਗਤੀਆਂ ਹਨ।  

ਉਹਨਾਂ ਕਿਹਾ ਕਿ ਅੱਜ ਚੰਡੀਗੜ੍ਹ ਦਾ ਬਿਜਲੀ ਵਿਭਾਗ ਵੱਡੇ ਮੁਨਾਫ਼ੇ ਵਿੱਚ ਹੋਣ ਦੇ ਬਾਵਜੂਦ ਆਪਣੀ ਅਸਲ ਕੀਮਤ ਨਾਲੋਂ ਕਿਤੇ ਘੱਟ ਰੇਟ 'ਤੇ ਵੇਚਿਆ ਜਾ ਰਿਹਾ ਹੈ, ਇਸੇ ਤਰ੍ਹਾਂ ਕੱਲ੍ਹ ਪੰਜਾਬ ਦੇ ਅਤੇ ਬਾਕੀ ਸੂਬਿਆਂ ਦੇ ਸਰਕਾਰੀ ਅਦਾਰਿਆਂ ਨੂੰ ਹੱਥ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਗਠਬੰਧਨ ਵਾਲੀ ਸਰਕਾਰ ਨੇ ਮਹਿੰਗੇ ਪੀ.ਪੀ.ਏ (ਪਾਵਰ ਪਰਚੇਜ਼ ਐਗਰੀਮੈਂਟ) ਕੀਤੇ ਜਿਸ ਦਾ ਖਾਮਿਆਜ਼ਾ ਹਲੇ ਤੱਕ ਪੰਜਾਬ ਦੇ ਲੋਕ ਭੁਗਤ ਰਹੇ ਹਨ ਅਤੇ ਉਪਰੋਂ ਚਰਨਜੀਤ ਚੰਨੀ ਦੀ ਕਾਂਗਰਸ ਸਰਕਾਰ ਨੇ ਵੀ ਉਹਨਾਂ ਨੂੰ ਰੱਦ ਕਰਨ ਦਾ ਝੂਠ ਬੋਲ ਕੇ ਲੋਕਾਂ ਨੂੰ ਧੋਖਾ ਦਿੱਤਾ। ਉਹਨਾਂ ਕਿਹਾ ਕਿ ਇਹ ਲੋਕ ਵਿਰੋਧੀ ਪਾਰਟੀਆਂ ਸਿਰਫ਼ ਆਪਣਾ ਅਤੇ ਆਪਣੇ ਚੰਦ ਕਰੀਬੀਆਂ ਦਾ ਫਾਇਦਾ ਦੇਖਦੀਆਂ ਹਨ ਅਤੇ ਆਮ ਲੋਕਾਂ ਦੀ ਮੁਸ਼ਕਿਲਾਂ ਪ੍ਰਤੀ ਇਹ ਗੂੜ੍ਹੀ ਨੀਂਦ ਸੌਂ ਰਹੀਆਂ ਹਨ। ਇਸੇ ਕਰਕੇ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਟੈਕਸ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਦੀ ਮੁੜ ਪਹਿਲ ਕੀਤੀ ਹੈ






 
 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget