Punjab News: ‘ਆਪ’ ਵਿਧਾਇਕਾਂ ਨਾਲ ਪੰਗਾ? ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤਲਬ
Punjab News: ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ। ਇਹ ਮਾਮਲਾ ਸੁਤੰਤਰਤਾ ਦਿਵਸ ਦੇ ਸਮਾਗਮਾਂ ਮੌਕੇ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਦਾ ਹੈ
Punjab News: ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ। ਇਹ ਮਾਮਲਾ ਸੁਤੰਤਰਤਾ ਦਿਵਸ ਦੇ ਸਮਾਗਮਾਂ ਮੌਕੇ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਦਾ ਹੈ, ਜਿਸ ਖ਼ਿਲਾਫ਼ ਕਈ ‘ਆਪ’ ਵਿਧਾਇਕ ਜ਼ਿਲ੍ਹਾ ਪ੍ਰਸ਼ਾਸਨ ਨਾਲ ਨਾਰਾਜ਼ ਹੋ ਗਏ ਸਨ।
ਪੰਜਾਬ ਵਿਧਾਨ ਸਭਾ ਕੋਲ ‘ਆਪ’ ਵਿਧਾਇਕਾਂ ਨੇ ਇਹ ਸ਼ਿਕਾਇਤਾਂ ਭੇਜੀਆਂ ਸਨ ਕਿ ਸੁਤੰਤਰਤਾ ਦਿਵਸ ਦੇ ਸਮਾਗਮਾਂ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਤੇ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਹੈ। ਇਸ ਮਾਮਲੇ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਨੇ ਜ਼ਿਲ੍ਹਾ ਸੰਗਰੂਰ, ਤਰਨ ਤਾਰਨ, ਬਠਿੰਡਾ, ਸ਼ਹੀਦ ਭਗਤ ਸਿੰਘ ਨਗਰ ਤੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਕਮੇਟੀ ਅੱਗੇ 15 ਨਵੰਬਰ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਹੈ।
ਆਮ ਰਾਜ ਪ੍ਰਬੰਧ ਵਿਭਾਗ ਨੂੰ ਇਹ ਸੂਚਨਾ ਡਿਪਟੀ ਕਮਿਸ਼ਨਰਾਂ ਤੱਕ ਭੇਜਣ ਲਈ ਹਦਾਇਤ ਕੀਤੀ ਗਈ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਨਿਰਮਲ ਸਿੰਘ ਪੰਡੋਰੀ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੀ ਹਦਾਇਤ ’ਤੇ ਪਹਿਲਾਂ ਆਮ ਰਾਜ ਪ੍ਰਬੰਧ ਵਿਭਾਗ ਨੇ ਸਾਰੇ ਪੰਜਾਬ ਦੇ ਜ਼ਿਲ੍ਹਿਆਂ ਤੇ ਸਬ-ਡਿਵੀਜ਼ਨਲ ਪੱਧਰਾਂ ਤੋਂ ਸੁਤੰਤਰਤਾ ਸਮਾਗਮਾਂ ਦੀਆਂ ਤਸਵੀਰਾਂ ਮੰਗਵਾਈਆਂ ਸਨ ਤਾਂ ਜੋ ਪਤਾ ਲੱਗ ਸਕੇ ਕਿ ਕਿਸ ਕਿਸ ਥਾਂ ’ਤੇ ਪ੍ਰੋਟੋਕੋਲ ਦੀ ਉਲੰਘਣਾ ਹੋਈ ਹੈ। ਕਈ ‘ਆਪ’ ਵਿਧਾਇਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ ਸਮਾਗਮਾਂ ਦੌਰਾਨ ਪ੍ਰੋਟੋਕੋਲ ਮੁਤਾਬਕ ਸੀਟ ਨਹੀਂ ਦਿੱਤੀ ਗਈ ਸੀ। ਦੇਖਣਾ ਹੋਵੇਗਾ ਕਿ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਅਧਿਕਾਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪਿੰਡਾਂ 'ਚ ਜ਼ਮੀਨ ਦੀ ਰਜਿਸਟਰੀ ਲਈ ਕਿਸੇ NOC ਦੀ ਲੋੜ ਨਹੀਂ: ਸੀਐਮ ਭਗਵੰਤ ਮਾਨ
Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ! ਸ਼ਹਿਰ 'ਚ ਦੌੜ ਸਕਦੀ ਮੈਟਰੋ, ਨਹੀਂ ਲੱਗਣਗੇ ਲੰਬੇ-ਲੰਬੇ ਜਾਮ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ