ਪੜਚੋਲ ਕਰੋ

ਪੰਜਾਬੀ 'ਚ ਪਰਾਲੀ ਸਾੜਨ ਦੀ ਸਮੱਸਿਆ ਹੋਏਗੀ ਹੱਲ, ਪੂਸਾ ਬਾਇਓ ਡੀ-ਕੰਪੋਜ਼ਰ ਦਾ 5000 ਏਕੜ 'ਚ ਕੀਤਾ ਜਾਵੇਗਾ ਪਾਇਲਟ ਪ੍ਰੋਜੈਕਟ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ੍ਹ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।

ਨਵੀਂ ਦਿੱਲੀ/ਚੰਡੀਗੜ੍ਹ: ਝੋਨੇ ਦੀ ਪਰਾਲੀ ਦੇ ਪ੍ਰਬੰਧਨ ਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।

ਪੰਜਾਬੀ 'ਚ ਪਰਾਲੀ ਸਾੜਨ ਦੀ ਸਮੱਸਿਆ ਹੋਏਗੀ ਹੱਲ, ਪੂਸਾ ਬਾਇਓ ਡੀ-ਕੰਪੋਜ਼ਰ ਦਾ 5000 ਏਕੜ 'ਚ ਕੀਤਾ ਜਾਵੇਗਾ ਪਾਇਲਟ ਪ੍ਰੋਜੈਕਟ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ੍ਹ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ। ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਲਈ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ। 

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾਏ ਖੇਤ ਵਿੱਚ ਮਿੱਟੀ ਵਿੱਚ ਰਲਾ ਦਿੱਤੀ ਜਾਂਦੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪ੍ਰਚਾਰ ਮੁਹਿੰਮ ਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਪਣਾਏ ਗਏ ਰੁਖ ਦੀ ਵੀ ਨਿੰਦਾ ਕੀਤੀ ਜਿਨਾਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾਂ ਜਾ ਵਿੱਤੀ ਸਹਾਇਤਾ ਕਰਨ ਦੀ ਮੰਗ ਨੂੰ ਠੁਕਰਾ ਦਿੱਤੀ ਹੈ। ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ ਤੋਂ ਨਾਂਹ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ ਜਲਾਉਣ ਤੋਂ ਹੋਣ ਵਾਲੇ ਪ੍ਰਦੂਸਨ ਰੋਕਣ ਲਈ ਆਪਣੇ ਪੱਧਰ ‘ਤੇ ਹਰ ਹੀਲਾ ਵਸੀਲਾ ਵਰਤੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ। ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਣਗੇ ਤੇ ਮੁਹਿੰਮਾਂ ਚਲਾਈਆਂ ਜਾਣਗੀਆਂ।

ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget