ਪੜਚੋਲ ਕਰੋ

ਹਵਾਈ ਅੱਡਿਆਂ ਉਤੇ ਐਨ.ਆਰ.ਆਈਜ਼ ਨੂੰ ਹੁੰਦੀਆਂ ਮੁਸ਼ਕਲਾਂ ਦਾ ਮੌਕੇ ਉਤੇ ਹੀ ਹੋਏਗਾ ਹੱਲ, ਕਾਲ ਸੈਂਟਰ ਕੀਤਾ ਜਾਵੇਗਾ ਸਥਾਪਤ

ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ਉਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਲ ਦੇ ਮੌਕੇ ਉਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ।

ਚੰਡੀਗੜ੍ਹ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ ਉਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਲ ਦੇ ਮੌਕੇ ਉਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ ਜਿਸ ਵਿੱਚ ਮਾਹਿਰਾਂ ਨੂੰ ਬਿਠਾਇਆ ਜਾਵੇਗਾ। ਇਹ ਗੱਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਕਹੀ।

ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਪਰਵਾਸੀਆਂ ਨੂੰ ਹਵਾਈ ਅੱਡੇ ਉਤੇ ਉਤਰਨ ਸਮੇਂ ਕਾਗਜ਼ੀ ਕਾਰਵਾਈਆਂ, ਤਕਨੀਕੀ ਕਾਰਨਾਂ ਜਾਂ ਕਿਸੇ ਗਲਤਫਹਿਮੀ ਨਾਲ ਰੋਕ ਲਿਆ ਜਾਂਦਾ ਹੈ ਜਿਸ ਨਾਲ ਉਹ ਘਬਰਾਅ ਜਾਂਦੇ ਹਨ ਅਤੇ ਆਪਣੇ ਦਸਤਾਵੇਜ਼ ਤੇ ਪਛਾਣ ਸਹੀ ਹੋਣ ਦੇ ਬਾਵਜੂਦ ਖੱਜਲ ਖੁਆਰੀ ਦਾ ਸਾਹਮਣਾ ਕਰਦੇ ਹਨ। ਅਜਿਹੇ ਮਾਮਲਿਆਂ ਵਿੱਚ ਯਾਤਰੂਆਂ ਦੀ ਮੱਦਦ ਲਈ ਸੂਬਾ ਸਰਕਾਰ ਵੱਲੋਂ ‘ਕੁਇਕ ਰਿਸਪਾਂਸ ਸੈਂਟਰ’ ਸਥਾਪਤ ਕੀਤਾ ਜਾਵੇਗਾ ਜਿਹੜਾ ਕਿ 24 ਘੰਟੇ ਸਰਗਰਮ ਰਹੇਗਾ। ਇਸ ਸੈਂਟਰ ਵਿੱਚ ਬੈਠਣ ਵਾਲੇ ਐਨ.ਆਰ.ਆਈਜ਼ ਨੂੰ ਦਰਪੇਸ਼ ਸਮੱਸਿਆਵਾਂ ਨਾਲ ਸਬੰਧਤ ਮਾਹਿਰ ਹੋਣਗੇ ਜੋ ਮੌਕੇ ਉਤੇ ਹੀ ਫੋਨ ਉਪਰ ਸਬੰਧਤ ਧਿਰ ਨਾਲ ਰਾਬਤਾ ਕਾਇਮ ਕਰਕੇ ਪਰਵਾਸੀ ਪੰਜਾਬੀਆਂ ਦੀ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣਗੇ। ਇਸ ਦਾ ਸੰਪਰਕ ਨੰਬਰ ਜਨਤਕ ਕੀਤਾ ਜਾਵੇਗਾ।

ਐਨ.ਆਰ.ਆਈਜ਼ ਨੂੰ ਜ਼ਮੀਨ/ਜਾਇਦਾਦ ਨਾਲ ਸਬੰਧਤ ਦੀਵਾਨੀ ਮਾਮਲਿਆਂ, ਪੁਲਿਸ ਨਾਲ ਸਬੰਧਤ ਫੌਜਦਾਰੀ, ਵਿਆਹ ਨਾਲ ਸਬੰਧਤ ਅਤੇ ਹੋਰ ਕੇਸਾਂ ਵਿੱਚ ਹੁੰਦੀ ਖੱਜਲ-ਖੁਆਰੀ ਨੂੰ ਖਤਮ ਕਰਨ ਅਤੇ ਲੰਬਿਤ ਮਾਮਲਿਆਂ ਦੇ ਫੌਰੀ ਹੱਲ ਲਈ ਪਰਗਟ ਸਿੰਘ ਨੇ ਵਿਭਾਗ ਨੂੰ ਮਾਲ ਵਿਭਾਗ ਅਤੇ ਪੁਲਿਸ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਹਰ ਜ਼ਿਲ੍ਹੇ ਵਿੱਚ ਸਮਰਪਿਤ ਅਧਿਕਾਰੀ ਤਾਇਨਾਤ ਕਰਨ ਬਾਰੇ ਕੋਈ ਖਾਕਾ ਉਲੀਕਣ ਲਈ ਕਿਹਾ। 

ਇਸੇ ਤਰ੍ਹਾਂ ਵਿਦੇਸ਼ ਜਾਣ ਦੇ ਇਛੁੱਕ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਉਚੇਚੇ ਤੌਰ ਉਤੇ ਚੰਡੀਗੜ੍ਹ ਆਉਣ ਦੀ ਹੁੰਦੀ ਮੁਸ਼ਕਲ ਨੂੰ ਦੇਖਦਿਆਂ ਐਨ.ਆਰ.ਆਈਜ਼ ਮੰਤਰੀ ਨੇ ਵਿਭਾਗ ਨੂੰ ਘਰ ਬੈਠਿਆਂ ਹੀ ਆਨਲਾਈਨ ਵਿਧੀ ਰਾਹੀਂ ਅਪਲਾਈ ਕਰਵਾ ਕੇ ਸਬੰਧਤ ਖੇਤਰਾਂ ਦੇ ਸੁਵਿਧਾ ਜਾਂ ਸਾਂਝ ਕੇਂਦਰਾਂ ਤੋਂ ਸਰਟੀਫਿਕੇਟ ਹਾਸਲ ਕਰਨ ਬਾਰੇ ਤਜਵੀਜ਼ ਬਣਾਉਣ ਲਈ ਕਿਹਾ।

ਪਰਗਟ ਸਿੰਘ ਨੇ ਕਿਹਾ ਕਿ ਕਈ ਪਰਵਾਸੀ ਆਪੋ-ਆਪਣੇ ਪਿੰਡਾਂ-ਸ਼ਹਿਰਾਂ ਵਿੱਚ ਖੇਡਾਂ, ਸਿੱਖਿਆ, ਸਿਹਤ ਆਦਿ ਖੇਤਰਾਂ ਵਿੱਚ ਨਿਵੇਸ਼ ਕਰਨ ਦੇ ਇਛੁੱਕ ਹੁੰਦੇ ਹਨ ਪਰ ਦੋਵਾਂ ਧਿਰਾਂ ਨੂੰ ਇਸ ਬਾਰੇ ਸਹੀ ਗਿਆਨ ਅਤੇ ਵਿਧੀ-ਵਿਧਾਨ ਨਾ ਹੋਣ ਕਰਕੇ ਇਸ ਨੂੰ ਅਮਲ ਵਿੱਚ ਨਹੀਂ ਲਿਆ ਸਕਦੇ। ਇਸ ਮਾਮਲੇ ਵਿੱਚ ਵਿਭਾਗ ਨੂੰ ਦੋਵਾਂ ਦੀ ਸਹੂਲਤ ਲਈ ਕੰਮ ਕਰਨਾ ਪਵੇਗਾ। ਇਸੇ ਤਰ੍ਹਾਂ ਵਿੱਤ ਤੇ ਵਪਾਰਿਕ ਕੰਮਾਂ ਲਈ ਵੀ ਵਿਭਾਗ ਵਿੰਗ ਸਥਾਪਤ ਕਰੇ ਤਾਂ ਜੋ ਐਨ.ਆਰ.ਆਈਜ਼ ਨੂੰ ਸਹੂਲਤ ਦਿੱਤੀ ਜਾ ਸਕੇ।

ਪਰਗਟ ਸਿੰਘ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀ ਸਹੂਲਤ ਲਈ ਤਾਇਨਾਤ ਕੋਆਰਡੀਨੇਟਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰਵਾ ਕੇ ਇਨ੍ਹਾਂ ਕੋਆਰਡੀਨੇਟਰਾਂ ਨੂੰ ਮਾਨਤਾ ਦਿਵਾਈ ਜਾਵੇਗੀ ਤਾਂ ਜੋ ਉਹ ਸਬੰਧਤ ਮੁਲਕਾਂ ਦੇ ਸਫਰਾਤਖਾਨਿਆਂ ਅਤੇ ਹਾਈ ਕਮਿਸ਼ਨ ਦਫਤਰਾਂ ਵਿੱਚ ਪਰਵਾਸੀਆਂ ਦੀ ਮੱਦਦ ਲਈ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਸਕਣ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਨੂੰ ਇਕ ਸੰਗਠਿਤ ਪੋਰਟਲ ਬਣਾਉਣ ਲਈ ਕਿਹਾ ਜਿਸ ਉਤੇ ਐਨ.ਆਰ.ਆਈਜ਼ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸੇਵਾਵਾਂ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਮਿਲੇ ਤਾਂ ਜੋ ਇਕੋ ਪੋਰਟਲ ਰਾਹੀਂ ਪਰਵਾਸੀ ਪੰਜਾਬੀ ਸੂਬਾ ਸਰਕਾਰ ਨਾਲ ਰਾਬਤਾ ਕਾਇਮ ਕਰ ਸਕਣ। ਪਰਗਟ ਸਿੰਘ ਨੇ ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਦੇਸ਼ ਨਾਲ ਜੋੜਨ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਆਪਣੀਆਂ ਜੜ੍ਹਾਂ ਨਾਲ ਜੋੜੋ’ ਨੂੰ ਸਰਗਰਮੀ ਨਾਲ ਚਲਾਉਣ, ਐਨ.ਆਰ.ਆਈ. ਸਭਾਵਾਂ ਨਾਲ ਰਾਬਤਾ ਕਾਇਮ ਰੱਖਣ ਅਤੇ ਨੇੜ ਭਵਿੱਖ ਵਿੱਚ ਪਰਵਾਸੀ ਭਾਰਤੀ ਕਨਵੈਨਸ਼ਨ ਕਰਵਾਉਣ ਉਤੇ ਵੀ ਕੰਮ ਕਰਨ ਲਈ ਆਖਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget