ਪੜਚੋਲ ਕਰੋ

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸੁਸਤ, ਡਾਟਾ ਨਾ ਦੇਣ 'ਤੇ ਅਧਿਕਾਰੀਆਂ ਨੂੰ ਝਾੜ

ਵਿਭਾਗਾਂ ਦੇ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਦੇ ਅੰਕੜੇ ਸਬ ਕਮੇਟੀ ਨੂੰ ਨਹੀਂ ਦਿੱਤੇ। ਸਬ ਕਮੇਟੀ ਦੀ ਮੀਟਿੰਗ 21 ਜੁਲਾਈ ਨੂੰ ਹੋਵੇਗੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸੁਸਤ ਹੋਣ ਕਰਕੇ ਮਾਨ ਸਰਕਾਰ `ਤੇ ਵੀ ਸਵਾਲ ਉੱਠ ਰਹੇ ਹਨ

ਚੰਡੀਗੜ੍ਹ: ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸਬੰਧੀ ਬਣਾਈ ਗਈ ਸਬ ਕਮੇਟੀ ਨੇ ਅਧਿਕਾਰੀਆਂ ਨੂੰ ਝੜ ਪਾਈ ਹੈ। ਅਧਿਕਾਰੀਆਂ ਨੇ ਅਜੇ ਤੱਕ ਕੱਚੇ ਮੁਲਾਜ਼ਮਾਂ ਸਬੰਧੀ ਸਬ ਕਮੇਟੀ ਨੂੰ ਪੂਰਾ ਡਾਟਾ ਨਹੀਂ ਦਿੱਤਾ ਹੈ। ਅਧਿਕਾਰੀਆਂ ਦੇ ਇਸ ਢਿੱਲੇ ਰਵੱਈਏ ਤੋਂ ਕਮੇਟੀ ਖੁਸ਼ ਨਹੀਂ ਹੈ।  

ਸੂਤਰਾਂ ਮੁਤਾਬਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਦੇ ਅੰਕੜੇ ਸਬ ਕਮੇਟੀ ਨੂੰ ਨਹੀਂ ਦਿੱਤੇ। ਹੁਣ ਸਬ ਕਮੇਟੀ ਦੀ ਮੀਟਿੰਗ 21 ਜੁਲਾਈ ਨੂੰ ਹੋਵੇਗੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕ੍ਰਿਆ ਸੁਸਤ ਹੋਣ ਕਰਕੇ ਭਗਵੰਤ ਮਾਨ ਸਰਕਾਰ ਉੱਪਰ ਵੀ ਸਵਾਲ ਉੱਠ ਰਹੇ ਹਨ। 

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਲਈ ਸਰਕਾਰ ਨੇ ਸਬ ਕਮੇਟੀ ਬਣਾਈ ਹੈ। ਸਬ ਕਮੇਟੀ ਨੇ ਸਾਰੇ ਵਿਭਾਗਾਂ ਕੋਲੋਂ ਕੱਚੇ ਮੁਲਾਜ਼ਮਾਂ ਦਾ ਡਾਟਾ ਮੰਗਿਆ ਸੀ ਪਰ ਬਹੁਤੇ ਵਿਭਾਗਾਂ ਨੇ ਇਹ ਡਾਟਾ ਜਮ੍ਹਾਂ ਹੀ ਨਹੀਂ ਕਰਵਾਇਆ।

ਦਰਅਸਲ ਪੰਜਾਬ ਸਰਕਾਰ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਸਰਕਾਰ ਨੇ ਸਬ ਕਮੇਟੀ ਬਣਾਈ ਸੀ।

ਸਬ ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਸੀ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਸਬ-ਕਮੇਟੀ ਇਸ ਕੰਮ ਵਿੱਚ ਤੇਜ਼ੀ ਲਿਆ ਰਹੀ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ। ਅਸੀਂ ਅਜਿਹੀ ਨੀਤੀ ਬਣਾਵਾਂਗੇ ਤੇ ਇਸ ਤਰ੍ਹਾਂ ਕੰਮ ਕਰਾਂਗੇ ਕਿ 100% ਕਰਮਚਾਰੀ ਪੱਕੇ ਹੋ ਸਕਣ। 

ਇਹ ਵੀ ਅਹਿਮ ਹੈ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ। ਉਦੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦੋਸ਼ ਲਾਇਆ ਸੀ ਕਿ ਰਾਜਪਾਲ ਨੇ ਸਿਆਸੀ ਕਾਰਨਾਂ ਕਰਕੇ ਫਾਈਲ ਨੂੰ ਰੋਕ ਦਿੱਤਾ ਹੈ। ਹਾਲਾਂਕਿ ਬਾਅਦ 'ਚ ਰਾਜਪਾਲ ਦਾ ਜਵਾਬ ਆਇਆ ਕਿ ਕਾਨੂੰਨੀ ਨਜ਼ਰੀਏ ਤੋਂ ਉਨ੍ਹਾਂ ਦੇ ਪ੍ਰਸਤਾਵ 'ਤੇ ਕਈ ਇਤਰਾਜ਼ ਹਨ, ਜਿਨ੍ਹਾਂ ਨੂੰ ਸਰਕਾਰ ਨੇ ਦੂਰ ਨਹੀਂ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget