ਪੜਚੋਲ ਕਰੋ

ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਚਲ ਰਹੀ ਹੈ ਜ਼ੋਰਾਂ-ਸ਼ੋਰਾਂ 'ਤੇ : ਹਰਜੋਤ ਬੈਂਸ

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ  ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ।

Punjab: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ। 
 
ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ।
 
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ  ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।
 
ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ  ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ। 
 
ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ ਅਤੇ ਇਹ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ।
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਕੈਬਨਿਟ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਹਿਤੈਸ਼ੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget