Punjab News: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਜਿੱਥੇ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਵੀ ਕਈ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ, ਉੱਥੇ ਹੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਵੱਲੋਂ ਵੀ ਪਰਾਲੀ ਨਾ ਸਾੜਨ ਦੇ ਸਖ਼ਤ ਹੁਕਮ ਜਾਰੀ ਕਰਕੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਕਈ ਕਿਸਾਨ ਅੱਜ ਵੀ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦੇ ਨਜ਼ਰ ਆ ਰਹੇ ਹਨ।


ਮੁੱਖ ਖੇਤੀਬਾੜੀ ਹੜ੍ਹ ਅਫ਼ਸਰ ਡਾ. ਜੰਗੀਰ ਸਿੰਘ ਗਿੱਲ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਪਰਾਲੀ ਸਾੜਨ ਦੇ 155 ਮਾਮਲੇ ਸਾਹਮਣੇ ਆਏ ਹਨ ਜੋ ਕਿ ਪਿਛਲੇ ਸਾਲ ਨਾਲੋਂ ਬਹੁਤ ਘੱਟ ਹਨ। ਪਰ ਦੱਸ ਦਈਏ ਅਜੇ ਤੱਕ ਹੁਕਮਾਂ ਦੀ ਉਲੰਘਣ ਕੀਤੀ ਜਾ ਰਹੀ ਹੈ ਤੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ।  



ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ 


ਉੱਧਰ ਜਦੋਂ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਅਤੇ ਪ੍ਰਸ਼ਾਸਨ ਅਤੇ ਸਰਕਾਰ ਇਸ ਦਾ ਕੋਈ ਪੱਕਾ ਹੱਲ ਕੱਢਣ, ਅੱਜ ਤੱਕ ਕਿਸੇ ਕੋਲ ਵੀ ਅਜਿਹਾ ਕੋਈ ਪੱਕਾ ਹੱਲ ਨਹੀਂ ਹੈ ਜੋ ਪਰਾਲੀ ਨੂੰ ਅੱਗ ਲਾਉਣ ਤੋਂ ਇਲਾਵਾ ਕਿਸਾਨਾਂ ਦੀ ਮਦਦ ਕਰ ਸਕੇ। ਕੋਈ ਚਾਰਾ ਨਹੀਂ ਬਚਦਾ ਕਿਉਂਕਿ ਜੇਕਰ ਕਿਸਾਨ ਪਰਾਲੀ ਨਹੀਂ ਸਾੜਦਾ ਤਾਂ ਉਸ ਦੇ ਖਰਚੇ ਵੀ ਬਹੁਤ ਵੱਧ ਜਾਂਦੇ ਹਨ।


ਇਸ ਦੌਰਾਨ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਉਸ ਪਿੰਡ ਦੇ ਨੰਬਰਦਾਰ ਦੀ ਜ਼ਿੰਮੇਵਾਰੀ ਵੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਕਿਸਾਨ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਂਦਾ ਹੈ, ਜੇਕਰ ਉਸ ਕੋਲ ਅਸਲਾ ਲਾਇਸੈਂਸ ਹੈ ਤਾਂ ਉਸ ਦੇ ਅਸਲਾ ਲਾਇਸੈਂਸ ਅਤੇ ਹਰ ਤਰ੍ਹਾਂ ਦੇ ਕੰਮ 'ਤੇ ਪਾਬੰਦੀ ਹੋਵੇਗੀ।