ਪੜਚੋਲ ਕਰੋ

ਪੰਜਾਬ 'ਚ ਖੁੱਲ੍ਹੇਆਮ ਘੁੰਮ ਰਹੇ 7353 ਭਗੌੜੇ, ਸਰਕਾਰ ਦੇ ਖੁਦ ਕਬੂਲਿਆ ਸੱਚ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ 7353 ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ ਪਰ ਇਨ੍ਹਾਂ ਦੀ ਗ੍ਰਿਫਤਾਰੀ ਲਈ ਕੋਈ ਸਰਗਰਮੀ ਨਹੀਂ ਵਿਖਾਈ ਦੇ ਰਹੀ। ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ। ਤਸੱਲੀਬਖਸ਼ ਵਾਬ ਨਾ ਮਿਲਣ 'ਤੇ 'ਆਪ' ਵਿਧਾਇਕਾਂ ਨੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ। ਦਰਅਸਲ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਵੱਲੋਂ ਪੁੱਛੇ ਗਏ ਸਵਾਲ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਰਫ਼ਤ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ 7353 ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਹੈ। ਇਨ੍ਹਾਂ ਨੂੰ ਫੜਨ ਲਈ ਗਜ਼ਟਿਡ ਅਫ਼ਸਰਾਂ ਦੀ ਨਿਗਰਾਨੀ 'ਚ ਪੀਓ ਸੈੱਲ ਸਥਾਪਤ ਕਰਨ ਸਮੇਤ ਕਈ ਕਦਮ ਚੁੱਕੇ ਜਾਂਦੇ ਹਨ। ਇਸ 'ਤੇ ਜ਼ਿਮਨੀ ਸਵਾਲ ਕਰਦਿਆਂ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਇੰਨੇ ਭਗੌੜਿਆਂ ਦੇ ਖੁੱਲ੍ਹਾ ਘੁੰਮਣ ਨਾਲ ਅਪਰਾਧਾਂ 'ਚ ਕਮੀ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਲਈ ਸਾਰੇ ਭਗੌੜਿਆਂ ਦੀਆਂ ਫ਼ੋਟੋਆਂ ਜਨਤਕ ਥਾਵਾਂ 'ਤੇ ਲਾਈਆਂ ਜਾਣ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭਗੌੜੇ ਸਿਆਸੀ ਪੁਸ਼ਤ ਪਨਾਹੀ 'ਚ ਹਨ। ਉਨ੍ਹਾਂ ਕਿਹਾ ਕਿ ਬੁਢਲਾਡਾ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਗੱਡੀ ਚਲਾਉਣ ਵਾਲਾ ਪੀਏ ਵੀ ਭਗੌੜਾ ਐਲਾਨਿਆ ਮੁਲਜ਼ਮ ਹੈ ਪਰ ਪੁਲਿਸ ਉਸ ਨੂੰ ਫੜ ਨਹੀਂ ਰਹੀ। ਭਗੌੜੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਬ੍ਰਹਮ ਮਹਿੰਦਰਾ ਵੱਲੋਂ ਤਸੱਲੀਬਖ਼ਸ਼ ਜਵਾਬ ਨਾ ਮਿਲਣ 'ਤੇ 'ਆਪ' ਵਿਧਾਇਕ ਭੜਕ ਗਏ ਤੇ ਉਨ੍ਹਾਂ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕੀਤਾ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸਿਫ਼ਰ ਕਾਲ 'ਚ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰ ਕਿਸਾਨਾਂ ਦੇ ਬਕਾਏ ਨਾ ਦਿੱਤੇ ਜਾਣ ਦਾ ਮੁੱਦਾ ਪੰਜਾਬ ਵਿਧਾਨ ਸਭਾ 'ਚ ਉਠਾਇਆ। ਚੀਮਾ ਨੇ ਦੱਸਿਆ ਕਿ ਸੂਬੇ ਦੇ ਗੰਨਾਂ ਕਾਸ਼ਤਕਾਰ ਕਿਸਾਨ ਖੰਡ ਮਿੱਲਾਂ ਵੱਲੋਂ ਸਮੇਂ ਸਿਰ ਭੁਗਤਾਨ ਨਾ ਕਰਨ ਤੋਂ ਬੇਹੱਦ ਦੁਖੀ ਹਨ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਕੱਲੀ ਧੂਰੀ ਦੀ ਪ੍ਰਾਈਵੇਟ ਖੰਡ ਮਿੱਲ ਵੱਲ ਕਿਸਾਨਾਂ ਦੇ ਲਗਪਗ 60 ਕਰੋੜ ਰੁਪਏ ਬਕਾਏ ਖੜ੍ਹੇ ਹਨ। ਜਦਕਿ ਸਾਰੀਆਂ ਖੰਡ ਮਿੱਲਾਂ ਵੱਲ ਲਗਪਗ 700 ਕਰੋੜ ਰੁਪਏ ਦੇ ਬਕਾਏ ਪਿਛਲੇ ਕਈ ਸਾਲਾਂ ਦੇ ਖੜ੍ਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget