ਚੰਡੀਗੜ੍ਹ: 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ।ਇਸ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਕੀਤੀ ਗਈ ਸੀ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਨਾਲ ਵਰਚੂਅਲੀ ਜੁੜੇ। ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਸੰਮੇਲਨ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਇਸ ਸੰਮੇਲਨ 'ਚ ਦੇਸ਼-ਵਿਦੇਸ਼ ਦੇ 500 ਕਾਰੋਬਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।
ਇਸ ਤੋਂ ਇਲਾਵਾ ਬੁੱਧਵਾਰ ਨੂੰ ਚੰਡੀਗੜ੍ਹ ਸਕੱਤਰੇਤ ਦੇ ਬਾਹਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਬੁੱਧਵਾਰ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹੋਣੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਸ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। 27 ਅਕਤੂਬਰ ਨੂੰ ਸਵੇਰੇ ਸਰਕਟ ਹਾਊਸ 'ਚ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ ਅਤੇ ਉਸ ਤੋਂ ਬਾਅਦ ਸਾਰੇ ਮੰਤਰੀ ਫਿਰੋਜ਼ਪੁਰ ਰੋਡ 'ਤੇ ਸਥਿਤ ਕਿੰਗਜ਼ ਵਿਲਾ 'ਚ ਸੰਮੇਲਨ 'ਚ ਜਾਣਗੇ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਅਤੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ