ਕੇਂਦਰ ਦਾ ਪੰਜਾਬ ਨੂੰ ਝਟਕਾ! ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਇੱਕ ਪ੍ਰੋਜੈਕਟ ਰੱਦ
Delhi-Amritsar-Katra Expressway: ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਅੰਦਰ ਇੱਕ ਹੋਰ ਪ੍ਰੋਜੈਕਟ ਰੱਦ ਕਰ ਦਿੱਤਾ ਹੈ। ਇਹ ਪ੍ਰੋਜੈਕਟ ਜ਼ਮੀਨ ਹਾਸਲ ਨਾ ਹੋਣ ਕਰਕੇ ਕੀਤਾ ਗਿਆ ਹੈ।

Delhi-Amritsar-Katra Expressway: ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਅੰਦਰ ਇੱਕ ਹੋਰ ਪ੍ਰੋਜੈਕਟ ਰੱਦ ਕਰ ਦਿੱਤਾ ਹੈ। ਇਹ ਪ੍ਰੋਜੈਕਟ ਜ਼ਮੀਨ ਹਾਸਲ ਨਾ ਹੋਣ ਕਰਕੇ ਕੀਤਾ ਗਿਆ ਹੈ। ਕਿਸਾਨ ਵੱਧ ਮੁਆਵਜ਼ੇ ਲਈ ਵਿਰੋਧ ਕਰ ਰਹੇ ਹਨ ਜਿਸ ਤੋਂ ਖਫਾ ਹੋ ਕੇ ਐਨਐਚਏਆਈ ਨੇ ਇਹ ਕਦਮ ਚੁੱਕਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਤੇ ਤਰਨ ਤਾਰਨ ਦੇ ਧੂੰਢਾ ਪਿੰਡ ਤੋਂ ਅੰਮ੍ਰਿਤਸਰ ਦੇ ਮਾਨਵਾਲਾ ਤੱਕ ਦੇ ਪ੍ਰੋਜੈਕਟ ਨੂੰ ਰੋਕ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਜਿਸ ਕੰਪਨੀ ਨੂੰ ਇਹ ਪ੍ਰੋਜੈਕਟ ਦਿੱਤਾ ਸੀ, ਉਸ ਕੰਪਨੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਦਰਅਸਲ 1071 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਰੋਕ ਦਿੱਤਾ ਗਿਆ ਹੈ ਕਿਉਂਕਿ ਇੱਥੇ ਬਣਨ ਵਾਲੇ ਐਕਸਪ੍ਰੈਸਵੇਅ ਦੇ ਹਿੱਸੇ ਲਈ ਜ਼ਮੀਨ ਅਜੇ ਤੱਕ ਪ੍ਰਾਪਤ ਨਹੀਂ ਕੀਤੀ ਗਈ। ਇਸ ਕਾਰਨ ਟੈਂਡਰ ਰੱਦ ਕਰ ਦਿੱਤਾ ਗਿਆ ਹੈ। ਠੇਕਾ ਲੈਣ ਵਾਲੀ ਕੰਪਨੀ ਨੇ ਇਹ ਜਾਣਕਾਰੀ ਸਟਾਕ ਐਕਸਚੇਂਜ ਨੂੰ ਦਿੱਤੀ ਹੈ। ਇਹ ਜਾਣਕਾਰੀ ਉਸੇ ਪੱਤਰ ਤੋਂ ਪ੍ਰਾਪਤ ਹੋਈ ਸੀ।
ਦੱਸ ਦਈਏ ਕਿ 699 ਕਿਲੋਮੀਟਰ ਲੰਬਾ ਦਿੱਲੀ-ਅੰਮ੍ਰਿਤਸਰ-ਕਟੜਾ ਗ੍ਰੀਨਫੀਲਡ ਐਕਸਪ੍ਰੈਸਵੇਅ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਦੇ ਬਣ ਜਾਣ 'ਤੇ ਦਿੱਲੀ ਤੋਂ ਅੰਮ੍ਰਿਤਸਰ 4 ਘੰਟੇ 'ਚ ਅਤੇ ਕਟੜਾ ਤੋਂ ਦਿੱਲੀ 6 ਘੰਟੇ 'ਚ ਪਹੁੰਚਣਾ ਸੰਭਵ ਹੋਵੇਗਾ। ਇਸ ਸਮੇਂ ਦਿੱਲੀ ਤੋਂ ਕਟੜਾ ਦੀ ਦੂਰੀ 727 ਕਿਲੋਮੀਟਰ ਹੈ ਤੇ ਇਸ ਮਾਰਗ ਦੇ ਬਣਨ ਨਾਲ ਇਹ ਦੂਰੀ 58 ਕਿਲੋਮੀਟਰ ਘੱਟ ਜਾਵੇਗੀ।
ਦਿੱਲੀ ਦੇ ਕੇਐਮਪੀ ਤੋਂ ਸ਼ੁਰੂ ਹੋਣ ਵਾਲੇ ਹਰਿਆਣਾ ਵਿੱਚ ਬਣਾਏ ਜਾ ਰਹੇ ਇਸ ਐਕਸਪ੍ਰੈਸ ਵੇਅ ਦੀ ਲੰਬਾਈ 137 ਕਿਲੋਮੀਟਰ ਹੈ। ਇਸ ਪੰਜਾਬ ਐਕਸਪ੍ਰੈਸ ਵੇਅ ਦੀ ਲੰਬਾਈ 399 ਕਿਲੋਮੀਟਰ ਹੈ, ਜਿਸ ਵਿੱਚੋਂ 296 ਕਿਲੋਮੀਟਰ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜੰਮੂ-ਕਸ਼ਮੀਰ 'ਚ ਇਸ ਐਕਸਪ੍ਰੈੱਸ ਵੇਅ ਦੀ ਲੰਬਾਈ 135 ਕਿਲੋਮੀਟਰ ਹੈ ਜਿਸ 'ਚੋਂ 120 ਕਿਲੋਮੀਟਰ ਦਾ ਨਿਰਮਾਣ ਚੱਲ ਰਿਹਾ ਹੈ। ਪੰਜਾਬ ਵਿੱਚ ਇਹ ਐਕਸਪ੍ਰੈਸਵੇਅ ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ ਵਰਗੇ ਉਦਯੋਗਿਕ ਖੇਤਰਾਂ ਵਿੱਚੋਂ ਲੰਘੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























