ਸਿਹਤ ਸੇਵਾਵਾਂ 'ਚ ਵੱਡਾ ਬਦਲਾਅ! ਸੀਨੀਅਰ ਅਫ਼ਸਰਾਂ ਨੂੰ ਮਿਲੀਆਂ ਤਰੱਕੀਆਂ, 4 ਐਸ.ਐਮ.ਓ. ਬਣੇ ਸਿਵਲ ਸਰਜਨ/ਡਿਪਟੀ ਡਾਇਰੈਕਟਰ, ਇੱਥੇ ਦੇਖੋ ਲਿਸਟ
ਹੁਸ਼ਿਆਰਪੁਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਰਾਜ ਦੇ 4 ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਤਰੱਕੀ ਦੇ ਕੇ ਸਿਵਲ ਸਰਜਨ ਅਤੇ ਡਿਪਟੀ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੱਲੋਂ...

ਹੁਸ਼ਿਆਰਪੁਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਰਾਜ ਦੇ 4 ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਤਰੱਕੀ ਦੇ ਕੇ ਸਿਵਲ ਸਰਜਨ ਅਤੇ ਡਿਪਟੀ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ ਹੇਠ ਲਿਖੇ ਸਥਾਨਾਂ ਤੇ ਨਵੀਆਂ ਨਿਯੁਕਤੀਆਂ ਦਿੱਤੀਆਂ ਗਈਆਂ ਹਨ।
ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਰਾਜ ਵਿੱਚ 4 ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਤਰੱਕੀਆਂ ਦੇ ਕੇ ਸਿਵਲ ਸਰਜਨ ਅਤੇ ਡਿਪਟੀ ਡਾਇਰੈਕਟਰ ਵਜੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਡਾ. ਹਰਿ ਪਾਲ ਸਿੰਘ ਨੂੰ ਸਿਵਲ ਸਰਜਨ ਬਰਨਾਲਾ, ਡਾ. ਪ੍ਰਭਜੋਤ ਰੰਧਾਵਾ ਨੂੰ ਸਿਵਲ ਸਰਜਨ ਰੂਪਨਗਰ, ਡਾ. ਰਾਜੀਵ ਪਰਾਸ਼ਰ ਨੂੰ ਸਿਵਲ ਸਰਜਨ ਫਿਰੋਜ਼ਪੁਰ ਅਤੇ ਡਾ. ਸੁਖਵਿੰਦਰਜੀਤ ਸਿੰਘ ਨੂੰ ਡਿਪਟੀ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਜੋਂ ਨਿਯੁਕਤ ਕੀਤਾ ਗਿਆ ਹੈ। ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਅਧਿਕਾਰੀਆਂ ਦੇ ਤਜਰਬੇ ਅਤੇ ਪ੍ਰਸ਼ਾਸਕੀ ਸਮਰੱਥਾ ਨਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਮਿਲਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















