ਪੜਚੋਲ ਕਰੋ

ਅੱਤਵਾਦੀ ਗੁਰਵਿੰਦਰ ਸਿੰਘ ਦੀ ਜਾਇਦਾਦ ਕੁਰਕ, ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ 'ਚ ਸ਼ਾਮਲ, ਜਾਣੋ ਪੂਰਾ ਮਾਮਲਾ

ਉਨ੍ਹਾਂ ਕੋਲੋਂ ਇੱਕ ਖੇਤ ਵਿੱਚੋਂ ਆਰਡੀਐਕਸ, ਆਈਈਡੀ, ਹੈਂਡ ਗ੍ਰੇਨੇਡ, 37 ਲੱਖ ਰੁਪਏ, 634 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ ਹਨ। ਉਦੋਂ ਤੋਂ ਐਨਆਈਏ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Punjab News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਗੁਰਦਾਸਪੁਰ ਦੇ ਪਿੰਡ ਪੀਰਾਬਾਗ 'ਚ ਅੱਤਵਾਦੀ ਗੁਰਵਿੰਦਰ ਸਿੰਘ ਉਰਫ਼ ਬਾਬਾ ਦੀ ਜਾਇਦਾਦ ਕੁਰਕ ਕਰ ਦਿੱਤੀ ਹੈ। ਐਨਆਈਏ ਦੀ ਟੀਮ ਨੇ ਵਿਸ਼ੇਸ਼ ਐਨਆਈਏ ਅਦਾਲਤ ਮੁਹਾਲੀ ਵੱਲੋਂ ਮਿਤੀ 14-3-24 ਨੂੰ ਜਾਰੀ ਹੁਕਮਾਂ ਅਨੁਸਾਰ ਗੁਰਵਿੰਦਰ ਸਿੰਘ ਉਰਫ਼ ਬਾਬਾ ਦੀ ਜ਼ਮੀਨ  ਉੱਤੇ ਯੂਏਪੀਏ ਦੀ ਧਾਰਾ 33 ਤਹਿਤ ਕਾਰਵਾਈ ਕੀਤੀ ਹੈ।

ਕਿੰਨੀ ਜ਼ਮੀਨ ਕੀਤੀ ਕੁਰਕ

ਐਨਆਈਏ ਟੀਮ ਦੇ ਨਾਲ ਪਹੁੰਚੇ ਮਾਲ ਵਿਭਾਗ ਦੇ ਕੰਗਨ ਰੋਸ਼ਨ ਲਾਲ ਨੇ ਦੱਸਿਆ ਕਿ ਪਿੰਡ ਪੀਰਾਬਾਗ ਵਿੱਚ 9 ਮਰਲੇ ਜ਼ਮੀਨ ਅਤੇ ਪਿੰਡ ਸਲੇਮਪੁਰ ਅਰਾਈਆਂ ਵਿੱਚ 2 ਕਨਾਲ ਅਤੇ 7 ਮਰਲੇ ਜ਼ਮੀਨ ਕੁਰਕ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਐਨਆਈਏ ਟੀਮ ਵੱਲੋਂ ਇਹ ਕਾਰਵਾਈ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਕੀਤੀ ਗਈ ਹੈ। ਐਨਆਈਏ ਨੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਗੁਰਵਿੰਦਰ ਸਿੰਘ ਉਰਫ਼ ਬਾਬਾ ਦਾ ਨਾਮ ਲਿਆ ਸੀ।

ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕਾਂਡ

ਅਕਤੂਬਰ 2020 ਵਿੱਚ, ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਉਸਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕੇਸ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ।

ਗੁਰਵਿੰਦਰ ਬਾਬਾ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦਾ ਸਾਥੀ ਹੋਣ ਦਾ ਦੋਸ਼ ਸੀ ਅਤੇ ਉਸ ਨੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾ ਕੇ ਬਲਵਿੰਦਰ ਸਿੰਘ ਸੰਧੂ ਦੇ ਕਤਲ 'ਚ ਅਹਿਮ ਭੂਮਿਕਾ ਨਿਭਾਈ ਸੀ। ਪੰਜਾਬ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਬਾਬਾ ਅਤੇ ਉਸਦੇ ਦੋ ਸਾਥੀਆਂ ਸੰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ 9 ਅਗਸਤ, 2022 ਨੂੰ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਉਰਫ ਸੰਧੂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।

ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਖੇਤ ਵਿੱਚੋਂ ਆਰਡੀਐਕਸ, ਆਈਈਡੀ, ਹੈਂਡ ਗ੍ਰੇਨੇਡ, 37 ਲੱਖ ਰੁਪਏ, 634 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ ਹਨ। ਉਦੋਂ ਤੋਂ ਐਨਆਈਏ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਚੋਣਾਂ ਲਈ BJP ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਲਈ BJP ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Embed widget