Punjab News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਗੁਰਦਾਸਪੁਰ ਦੇ ਪਿੰਡ ਪੀਰਾਬਾਗ 'ਚ ਅੱਤਵਾਦੀ ਗੁਰਵਿੰਦਰ ਸਿੰਘ ਉਰਫ਼ ਬਾਬਾ ਦੀ ਜਾਇਦਾਦ ਕੁਰਕ ਕਰ ਦਿੱਤੀ ਹੈ। ਐਨਆਈਏ ਦੀ ਟੀਮ ਨੇ ਵਿਸ਼ੇਸ਼ ਐਨਆਈਏ ਅਦਾਲਤ ਮੁਹਾਲੀ ਵੱਲੋਂ ਮਿਤੀ 14-3-24 ਨੂੰ ਜਾਰੀ ਹੁਕਮਾਂ ਅਨੁਸਾਰ ਗੁਰਵਿੰਦਰ ਸਿੰਘ ਉਰਫ਼ ਬਾਬਾ ਦੀ ਜ਼ਮੀਨ  ਉੱਤੇ ਯੂਏਪੀਏ ਦੀ ਧਾਰਾ 33 ਤਹਿਤ ਕਾਰਵਾਈ ਕੀਤੀ ਹੈ।


ਕਿੰਨੀ ਜ਼ਮੀਨ ਕੀਤੀ ਕੁਰਕ


ਐਨਆਈਏ ਟੀਮ ਦੇ ਨਾਲ ਪਹੁੰਚੇ ਮਾਲ ਵਿਭਾਗ ਦੇ ਕੰਗਨ ਰੋਸ਼ਨ ਲਾਲ ਨੇ ਦੱਸਿਆ ਕਿ ਪਿੰਡ ਪੀਰਾਬਾਗ ਵਿੱਚ 9 ਮਰਲੇ ਜ਼ਮੀਨ ਅਤੇ ਪਿੰਡ ਸਲੇਮਪੁਰ ਅਰਾਈਆਂ ਵਿੱਚ 2 ਕਨਾਲ ਅਤੇ 7 ਮਰਲੇ ਜ਼ਮੀਨ ਕੁਰਕ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਐਨਆਈਏ ਟੀਮ ਵੱਲੋਂ ਇਹ ਕਾਰਵਾਈ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਵਿੱਚ ਕੀਤੀ ਗਈ ਹੈ। ਐਨਆਈਏ ਨੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਗੁਰਵਿੰਦਰ ਸਿੰਘ ਉਰਫ਼ ਬਾਬਾ ਦਾ ਨਾਮ ਲਿਆ ਸੀ।


ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕਾਂਡ


ਅਕਤੂਬਰ 2020 ਵਿੱਚ, ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਉਸਦੇ ਘਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਥਾਣਾ ਭਿੱਖੀਵਿੰਡ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕੇਸ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ।


ਗੁਰਵਿੰਦਰ ਬਾਬਾ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦਾ ਸਾਥੀ ਹੋਣ ਦਾ ਦੋਸ਼ ਸੀ ਅਤੇ ਉਸ ਨੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾ ਕੇ ਬਲਵਿੰਦਰ ਸਿੰਘ ਸੰਧੂ ਦੇ ਕਤਲ 'ਚ ਅਹਿਮ ਭੂਮਿਕਾ ਨਿਭਾਈ ਸੀ। ਪੰਜਾਬ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਬਾਬਾ ਅਤੇ ਉਸਦੇ ਦੋ ਸਾਥੀਆਂ ਸੰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ 9 ਅਗਸਤ, 2022 ਨੂੰ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਉਰਫ ਸੰਧੂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।


ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਖੇਤ ਵਿੱਚੋਂ ਆਰਡੀਐਕਸ, ਆਈਈਡੀ, ਹੈਂਡ ਗ੍ਰੇਨੇਡ, 37 ਲੱਖ ਰੁਪਏ, 634 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ ਹਨ। ਉਦੋਂ ਤੋਂ ਐਨਆਈਏ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।