Punjab News: ਪੰਜਾਬ 'ਚ ਪ੍ਰਾਪਰਟੀ ਟੈਕਸ 'ਤੇ ਛੋਟ, 31 ਜੁਲਾਈ ਤੱਕ...
ਬਾਘਾਪੁਰਾਣਾ ਵਾਸੀਆਂ ਦੇ ਲਈ ਚੰਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਰਾਹਤ ਦਿੰਦਿਆਂ ਪ੍ਰਾਪਰਟੀ ਟੈਕਸ ਭਰਨ ਦੀ ਮਿਆਦ ਵਧਾ ਕੇ ਹੁਣ 31 ਜੁਲਾਈ ਤੱਕ ਕਰ ਦਿੱਤੀ ਗਈ ਹੈ।

Property Tax Rebate: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਰਾਹਤ ਦਿੰਦਿਆਂ ਪ੍ਰਾਪਰਟੀ ਟੈਕਸ (Property Tax) ਭਰਨ ਦੀ ਮਿਆਦ ਵਧਾ ਕੇ ਹੁਣ 31 ਜੁਲਾਈ ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਨਗਰ ਕੌਂਸਲ ਬਾਘਾ ਪੁਰਾਣਾ ਦੀ ਚੇਅਰਪਰਸਨ ਸੋਨੀਆ ਗੁਪਤਾ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਇੱਕ ਬਹੁਤ ਹੀ ਵਧੀਆ ਫੈਸਲਾ ਹੈ।
ਉਨ੍ਹਾਂ ਨੇ ਸਾਰੇ ਬਾਘਾਪੁਰਾਣਾ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਹਦਾਇਤਾਂ ਅਨੁਸਾਰ ਸਾਲ 2013-14 ਤੋਂ ਲੈ ਕੇ 2024-25 ਤੱਕ ਦਾ ਇਕਮੁਸ਼ਤ ਪ੍ਰਾਪਰਟੀ ਟੈਕਸ 31 ਜੁਲਾਈ ਤੱਕ ਭਰਨ 'ਤੇ ਜੁਰਮਾਨੇ ਅਤੇ ਬਿਆਜ ਤੋਂ ਛੋਟ ਦਿੱਤੀ ਜਾ ਰਹੀ ਹੈ। ਜੇਕਰ ਇਹ ਟੈਕਸ 31 ਅਕਤੂਬਰ 2025 ਤੱਕ ਭਰਿਆ ਜਾਂਦਾ ਹੈ ਤਾਂ ਜੁਰਮਾਨੇ ਅਤੇ ਬਿਆਜ 'ਤੇ 50 ਫੀਸਦੀ ਛੋਟ ਮਿਲੇਗੀ। ਇਸ ਤੋਂ ਇਲਾਵਾ, ਸਾਲ 2025-26 ਦਾ ਪ੍ਰਾਪਰਟੀ ਟੈਕਸ 30 ਅਕਤੂਬਰ 2025 ਤੋਂ ਪਹਿਲਾਂ ਭਰਨ 'ਤੇ 10 ਫੀਸਦੀ ਛੋਟ ਦਿੱਤੀ ਜਾਵੇਗੀ।
ਪ੍ਰਾਪਰਟੀ ਟੈਕਸ ਜਲਦੀ ਜਮਾ ਕਰਵਾਉਣ ਨਾਲ ਮਿਲੇਗਾ ਇਹ ਫਾਇਦਾ
ਇਸ ਲਈ ਲੋਕ ਆਪਣੇ ਪ੍ਰਾਪਰਟੀ ਟੈਕਸ ਨੂੰ ਜਲਦੀ ਜਮਾ ਕਰਵਾ ਕੇ ਸਰਕਾਰ ਵੱਲੋਂ ਜੁਰਮਾਨੇ ਅਤੇ ਬਿਆਜ ਤੋਂ ਮਿਲ ਰਹੀ ਛੋਟ ਦੇ ਨਾਲ-ਨਾਲ 10 ਫੀਸਦੀ ਛੋਟ ਦਾ ਲਾਭ ਜ਼ਰੂਰ ਲੈ ਸਕਦੇ ਹਨ। ਇਸ ਤੋਂ ਇਲਾਵਾ, ਜੇਕਰ 31 ਅਕਤੂਬਰ 2025 ਤੋਂ ਬਾਅਦ ਪ੍ਰਾਪਰਟੀ ਟੈਕਸ ਭਰਿਆ ਗਿਆ, ਤਾਂ ਇਹ ਟੈਕਸ ਜੁਰਮਾਨੇ ਅਤੇ ਬਿਆਜ ਸਮੇਤ ਵਸੂਲਿਆ ਜਾਵੇਗਾ ਅਤੇ ਲਾਜ਼ਮੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਬਾਘਾਪੁਰਾਣਾ ਦੀ ਚੇਅਰਪਰਸਨ ਸੋਨੀਆ ਗੁਪਤਾ ਨੇ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਪੰਜਾਬ ਵਾਸੀਆਂ ਨੂੰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲੋਕਾਂ ਲਈ ਲਏ ਜਾ ਰਹੇ ਮਹੱਤਵਪੂਰਨ ਫੈਸਲੇ ਇਸ ਗੱਲ ਦੇ ਸਾਫ਼ ਸਬੂਤ ਹਨ ਕਿ ਉਹ ਪੰਜਾਬ ਦੇ ਲੋਕਾਂ ਦੀ ਚਿੰਤਾ ਕਰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















