Punjab Police: ਤਸਕਰਾਂ 'ਤੇ ਪੁਲਿਸ ਦਾ ਐਕਸ਼ਨ ! 200 ਕਰੋੜ ਦੀ ਜਾਇਦਾਦ ਕੀਤੀ ਜ਼ਬਤ, 356 ਤਸਕਰ ਫੜੇ
ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ ਨਾਲ ਜੁੜੇ 250 ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਤੱਕ ਨਸ਼ਾ ਤਸਕਰਾਂ ਦੀ 200 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।
Punjab Police: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ ਵਿੱਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇੱਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
200 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ ਨਾਲ ਜੁੜੇ 250 ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਦਾਅਵਾ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਨਸ਼ਾ ਤਸਕਰਾਂ ਦੀ 200 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।
ਪੁਲਿਸ ਤੇ ਮਾਲ ਵਿਭਾਗ ਮਿਲ ਕੇ ਕਰਨਗੇ ਕੰਮ
ਹੁਣ ਪੁਲਿਸ ਅਤੇ ਮਾਲ ਵਿਭਾਗ ਦੇ ਅਧਿਕਾਰੀ ਮਿਲ ਕੇ ਸੂਬੇ ਵਿੱਚ ਨਸ਼ਿਆਂ ਦੇ ਚੱਕਰਵਿਊ ਨੂੰ ਖ਼ਤਮ ਕਰਨ ਲਈ ਕੰਮ ਕਰਨਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਜਿਵੇਂ ਹੀ ਕੋਈ ਨਸ਼ਾ ਤਸਕਰ ਪੁਲਿਸ ਵੱਲੋਂ ਫੜਿਆ ਜਾਵੇਗਾ ਤਾਂ ਮਾਲ ਵਿਭਾਗ ਵੱਲੋਂ ਪਹਿਲ ਦੇ ਆਧਾਰ 'ਤੇ ਉਸ ਦੀ ਜਾਇਦਾਦ ਦਾ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਇਆ ਜਾਵੇਗਾ, ਫਿਰ ਪੁਲਿਸ ਸੱਤ ਦਿਨਾਂ ਦੇ ਅੰਦਰ ਉਸਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ।
ਸਰਹੱਦੀ ਜ਼ਿਲ੍ਹਿਆ ਵਿੱਚ ਰਹੇਗੀ ਪੈਨੀ ਨਜ਼ਰ !
ਇਸ ਤੋਂ ਇਲਾਵਾ ਪੁਲਿਸ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਵੀ ਫੋਕਸ ਕਰ ਰਹੀ ਹੈ। ਉਥੇ ਕੈਮਰੇ ਲਗਾਉਣ ਦਾ ਪ੍ਰਾਜੈਕਟ ਪੁਲੀਸ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ 'ਤੇ 20 ਕਰੋੜ ਰੁਪਏ ਦੀ ਲਾਗਤ ਆਵੇਗੀ। ਪਹਿਲੇ ਪੜਾਅ ਵਿੱਚ ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ ਵਿੱਚ 575 ਥਾਵਾਂ ’ਤੇ ਕੈਮਰੇ ਲਾਏ ਜਾਣਗੇ। ਹਾਲਾਂਕਿ, ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਕੰਮ ਕਰ ਰਹੀਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।