ਲੰਬੀ : ਪੰਜਾਬ ਭਰ ਦੀਆਂ 25 ਠੇਕਾ ਭਰਤੀ ਮੁਲਾਜ਼ਮ ਜਥੇਬੰਦੀਆਂ ਨੇ ਲੰਬੀ ਦੇ ਪਿੰਡਾਂ ਵਿੱਚ ਸਪੀਕਰ ਅਨਾਉਂਸਮੇਂਟ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਨ੍ਹਾਂ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਝੰਡਾ ਮਾਰਚ ਕੱਢਿਆ।
ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਦਸਹਿਰੇ ਵਾਲੇ ਦਿਨ ਰਾਵਣ, ਕੁੰਭਕਰਨ, ਮੇਘਨਾਥ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਪੁਤਲੇ ਵੀ ਸਾੜਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪ੍ਰਦਰਸ਼ਨ ਦਾ ਮੁੱਖ ਮੰਤਵ ਲੋਕਾਂ ਦੇ ਘਰਾਂ ਤੱਕ ਸਰਕਾਰ ਦੇ ਵਤੀਰੇ ਦੀ ਗੱਲ ਪਹੁੰਚਾਣਾ ਹੈ।
ਦੱਸਣਯੋਗ ਹੈ ਕਿ ਇਹ ਜਥੇਬੰਦੀਆਂ ਪਿਛਲੇ ਲੰਬੇ ਸਮੇਂ ਤੋਂ ਆਪਣੀ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਮੁੱਖਮੰਤਰੀ ਬਾਦਲ ਦਾ ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਸੀ। ਇਸ ਕਾਰਨ ਹੀ ਜਥੇਬੰਦੀਆਂ ਵੱਲੋਂ ਲੰਬੀਆਂ ਦੇ ਪਿੰਡਾਂ ਵਿੱਚ ਅੱਜ ਪ੍ਰਦਰਸ਼ਨ ਕੀਤਾ ਗਿਆ।