ਚੰਡੀਗੜ੍ਹ: ਖੇਤੀ ਆਰਡੀਨੈਂਸ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਲਈ ਮੁਸੀਬਤ ਬਣ ਗਏ ਹਨ। ਕਿਸਾਨਾਂ ਨੇ ਕੇਂਦਰ ਵਿੱਚ ਸੱਤਾਧਾਰੀ ਦੋਵਾਂ ਪਾਰਟੀਆਂ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਣ ਦੈ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਨੇ ਪਿੰਡ-ਪਿੰਡ ਨਾਕਾਬੰਦੀ ਧਰਨੇ ਸ਼ੁਰੂ ਕਰ ਦਿੱਤੇ ਹਨ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਕਰੋਨਾ ਸਾਵਧਾਨੀਆਂ ਵਰਤਦਿਆਂ 13 ਜ਼ਿਲ੍ਹਿਆਂ ਦੇ 500 ਤੋਂ ਵੱਧ ਪਿੰਡਾਂ ਦੇ ਧਰਨਿਆਂ ਵਿੱਚ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਨੇ ਪਿੰਡਾਂ ਦੇ ਮੁੱਖ ਰਸਤਿਆਂ ’ਤੇ ਬੀਜੇਪੀ ਤੇ ਅਕਾਲੀ ਦਲ ਦੇ ਲੀਡਰਾਂ ਦੇ ਪਿੰਡ ਵਿੱਚ ਵੜਨ ’ਤੇ ਪਾਬੰਦੀ ਸਬੰਧੀ ਬੈਨਰ ਲਾਏ ਹੋਏ ਹਨ।
ਕਿਸਾਨ ਲੀਡਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਡੀਜ਼ਲ-ਪੈਟਰੋਲ ਕਾਰੋਬਾਰ ਦਾ ਸਰਕਾਰੀਕਰਨ, ਟੈਕਸ ਖ਼ਤਮ ਕਰਨ, ਖੇਤੀ ਲਈ ਡੀਜ਼ਲ ਅੱਧ ਮੁੱਲ ’ਤੇ ਦੇਣ, ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਦੇ ਇਕੱਠਾਂ ’ਤੇ ਲਾਈਆਂ ਪਾਬੰਦੀਆਂ ਰੱਦ ਕਰਨ, ਆਹਲੂਵਾਲੀਆ ਕਮੇਟੀ ਭੰਗ ਕਰਨ, ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ 2 ਫਾਰਮੂਲੇ ਮੁਤਾਬਕ ਮਿਥੇ ਜਾਣ, ਜ਼ਮੀਨੀ ਹੱਦਬੰਦੀ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਤੇ ਬਠਿੰਡਾ ਸਰਕਾਰੀ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕਰਨ ਦੀ ਵੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ 29 ਅਗਸਤ ਤੱਕ ਹਰ ਰੋਜ਼ ਇਸੇ ਤਰ੍ਹਾਂ ਨਾਕਾਬੰਦੀ ਧਰਨੇ ਲਾਏ ਜਾਣਗੇ। ਇਸ ਦੌਰਾਨ ਉਨ੍ਹਾਂ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ‘ਕਿਸਾਨੀ ਬਚਾਓ’ ਸੰਘਰਸ਼ ਵਿੱਚ ਵਧ-ਚੜ੍ਹ ਕੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਦੀ ਪਿੰਡਾਂ 'ਚ ਐਂਟਰੀ ਬੈਨ!
ਏਬੀਪੀ ਸਾਂਝਾ
Updated at:
26 Aug 2020 11:26 AM (IST)
ਖੇਤੀ ਆਰਡੀਨੈਂਸ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਲਈ ਮੁਸੀਬਤ ਬਣ ਗਏ ਹਨ। ਕਿਸਾਨਾਂ ਨੇ ਕੇਂਦਰ ਵਿੱਚ ਸੱਤਾਧਾਰੀ ਦੋਵਾਂ ਪਾਰਟੀਆਂ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਵੜਨ ਤੋਂ ਰੋਕਣ ਦੈ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਨੇ ਪਿੰਡ-ਪਿੰਡ ਨਾਕਾਬੰਦੀ ਧਰਨੇ ਸ਼ੁਰੂ ਕਰ ਦਿੱਤੇ ਹਨ।
- - - - - - - - - Advertisement - - - - - - - - -