Lok Sabha Election: ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਸਥਿਤ ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਰਸਤੇ 'ਚ ਭਾਰਤੀ ਕਿਸਾਨ ਯੂਨੀਅਨ ਡੰਕੌਂਦਾ ਦੇ ਕਿਸਾਨਾਂ ਨੇ ਪਿੰਡ ਗਹਿਲੜੀ ਅਧਾਰ 'ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਗੱਡੀ ਰੋਕ ਕੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਜਪਾ ਮੁਰਦਾਬਾਦ ਦੇ ਨਾਅਰੇ ਲਾਏ।


ਕਿਸਾਨਾਂ ਨੇ ਦੱਸਿਆ ਕਿਉਂ ਕੀਤਾ ਜਾ ਰਿਹਾ ਵਿਰੋਧ


ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਧਰਨਾ ਦੇ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।


ਛੇਤੀ ਹੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾਵੇਗਾ ਹੱਲ


ਇਸ ਦੌਰਾਨ ਜਦੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਅਸੀਂ ਇੱਕੋ ਪਰਿਵਾਰ ਨਾਲ ਸਬੰਧਤ ਹਾਂ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।


ਜਿੱਤਣ ਤੋਂ ਬਾਅਦ ਮੁੜ ਸੁਰਜੀਤ ਕੀਤੀ ਜਾਵੇਗੀ ਧਾਰੀਵਾਲ ਮਿੱਲ


ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਇੱਕੋ ਗੱਲ ਦੀ ਚਰਚਾ ਹੋ ਰਹੀ ਹੈ ਕਿ ਇਸ ਵਾਰ ਕੇਂਦਰ ਸਰਕਾਰ ਵਿੱਚ ਸਿਰਫ਼ ਮੋਦੀ ਦੀ ਹੀ ਆਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਉਹ ਧਾਰੀਵਾਲ ਮਿੱਲ ਨੂੰ ਮੁੜ ਸੁਰਜੀਤ ਕਰਨਗੇ ਅਤੇ ਲੋਕ ਸਭਾ ਹਲਕੇ ਵਿੱਚ ਕੁਝ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।