ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਵਿੱਚ ਉਨ੍ਹਾਂ ਦੀ ਪਤਨੀ ਡਾ ਗੁਰਪੀਤ ਕੌਰ, ਉਨ੍ਹਾਂ ਦੇ ਮਾਤਾ ਤੇ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।


ਜ਼ਿਕਰ ਕਰ ਦਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਸੀਓਜੀ ਫ਼ੌਜੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ ਤੇ ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਪਤਨੀ ਦੇ ਕਾਫ਼ਲੇ ਨੂੰ ਘੇਰ ਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। 


ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਨੂੰ ਪੁਲਿਸ ਵੱਲੋਂ ਹਲਕੀ ਜ਼ੋਰ ਅਜਮਾਇਸ਼ ਵੀ ਕੀਤੀ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਧੱਕੇ ਮਾਰੇ ਗਏ। ਹਾਲਾਂਕਿ ਇਸ ਮੌਕੇ ਪ੍ਰਦਰਸ਼ਨਕਾਰੀ ਇਹ ਕਹਿੰਦੇ ਨਜ਼ਰ ਆਏ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਜਾਰੀ ਰਹੇਗਾ।


ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਅਤੇ ਉਨ੍ਹਾਂ ਦੀ ਮਾਤਾ ਅੱਜ ਸੰਗਰੂਰ ਦੇ ਰੇਲਵੇ ਸਟੇਸ਼ਨ ਚੌਕ ਨੇੜੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਲਈ ਪੁੱਜੇ ਹਨ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਮੌਜੂਦ ਸੀ ਜਿਸ ਮੌਕੇ ਇਨ੍ਹਾਂ ਦੇ ਕਾਫ਼ਲੇ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ।


ਇਹ ਵੀ ਪੜ੍ਹੋ: ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਟਿੱਪਰ ਚਾਲਕਾਂ ਨੇ ਚੁੱਕਿਆ ਧਰਨਾ, ਪਿਛਲੇ ਅੱਠ ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਦੇ ਰਹੇ ਸੀ ਧਰਨਾ


AAP ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ , ਪਿਛਲੇ 2 ਸਾਲਾਂ ਤੋਂ ਅਦਾਲਤ 'ਚ ਨਹੀਂ ਹੋਏ ਪੇਸ਼
 


ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ 2 ਸਾਲ ਪੁਰਾਣੇ ਇੱਕ ਕੇਸ ਵਿੱਚ AAP ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਵਿਧਾਇਕਾ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕਾ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।



ਦਰਅਸਲ 'ਚ ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਅਜੇ ਤੱਕ ਅਦਾਲਤ 'ਚ ਪੇਸ਼ ਨਹੀਂ ਹੋਈ।