Education Loan Information:
Calculate Education Loan EMIਸਿੱਖਿਆ ਮੰਤਰੀ ਦੀ ਭੱਦੀ ਸ਼ਬਦਾਵਲੀ ਖਿਲਾਫ ਭੜਕਿਆ ਰੋਹ, 15 ਦਸੰਬਰ ਨੂੰ ਹੰਕਾਰ ਤੋੜੋ ਰੈਲੀ
ਏਬੀਪੀ ਸਾਂਝਾ | 08 Dec 2019 05:52 PM (IST)
ਪਿਛਲੇ ਤਿੰਨ ਮਹੀਨਿਆਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਭੱਦੀ ਸ਼ਬਦਾਵਲੀ ਵਰਤਣ ਦਾ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਤੇ ਮੁਲਾਜ਼ਮ ਜਥੇਬੰਦੀਆਂ ਨੇ ਸਖ਼ਤ ਨੋਟਿਸ ਲਿਆ ਹੈ।
ਸੰਗਰੂਰ: ਪਿਛਲੇ ਤਿੰਨ ਮਹੀਨਿਆਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਭੱਦੀ ਸ਼ਬਦਾਵਲੀ ਵਰਤਣ ਦਾ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਤੇ ਮੁਲਾਜ਼ਮ ਜਥੇਬੰਦੀਆਂ ਨੇ ਸਖ਼ਤ ਨੋਟਿਸ ਲਿਆ ਹੈ। ਸਿਟੀ ਪਾਰਕ, ਸੰਗਰੂਰ ਵਿੱਚ ਹੰਗਾਮੀ ਮੀਟਿੰਗ ਕਰਦਿਆਂ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਨੂੰ "ਗ਼ਾਲ਼-ਮੰਤਰੀ" ਐਲਾਨਿਆ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਕਾਰਜਕਾਲ ਦੌਰਾਨ ਤਿੰਨ ਸਾਲਾਂ 'ਚ ਤਿੰਨ ਸਿੱਖਿਆ ਮੰਤਰੀ ਬਦਲੇ ਹਨ, ਤੀਜੇ ਸਿੱਖਿਆ ਮੰਤਰੀ ਵੀ ਸਿੱਖਿਆ ਮਸਲਿਆਂ ਨੂੰ ਹੱਲ ਕਰਨ 'ਚ ਨਾਕਾਮਯਾਬ ਰਹੇ ਹਨ, ਜਿਸ ਕਰਕੇ ਹੁਣ ਉਹ ਹੰਕਾਰ ਭਰੀ ਭੱਦੀ ਸ਼ਬਦਾਵਲੀ 'ਤੇ ਉਤਰ ਆਏ ਹਨ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ, ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ਼ ਨੇ ਕਿਹਾ ਕਿ ਮੰਤਰੀ ਦੀ ਸ਼ਬਦਾਵਲੀ ਪੰਜਾਬ ਦੀ ਸੰਘਰਸਸ਼ੀਲ ਨੌਜਵਾਨੀ ਲਈ ਵੰਗਾਰ ਹੈ। ਪੰਜਾਬ ਦੇ ਨੌਜਵਾਨ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੇ। ਮੀਟਿੰਗ ਦੌਰਾਨ ਫੈਸਲੇ ਕਰਦਿਆਂ 15 ਦਸੰਬਰ ਨੂੰ ਮੁੜ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਆਗੂਆਂ ਨੇ ਐਲਾਨ ਕੀਤਾ ਕਿ ਪਹਿਲਾਂ ਵਾਂਗ ਮੰਤਰੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੰਜਾਬ ਦੇ ਹੋਰਨਾਂ ਇਲਾਕਿਆਂ 'ਚ ਜਾਣ 'ਤੇ ਵੀ ਘਿਰਾਓ ਪ੍ਰੋਗਰਾਮ ਜਾਰੀ ਰਹਿਣਗੇ।