ਪੜਚੋਲ ਕਰੋ

ਸਾਬਕਾ ਮੇਅਰ ਦੀ ਗ੍ਰਿਫਤਾਰੀ ਲਈ ਡਟੇ ਨਗਰ ਨਿਗਮ ਮੁਲਾਜ਼ਮ

ਜਲੰਧਰ: ਨਗਰ ਨਿਗਮ ਦੇ ਬਿਲਡਿੰਗ ਇੰਸਪੈਕਟਰ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਕਰਮਚਾਰੀਆਂ ਨੇ ਵੀਰਵਾਰ ਨੂੰ ਵੀ ਨਿਗਮ ਵਿੱਚ ਕੰਮਕਾਜ ਠੱਪ ਰੱਖਿਆ। ਨਗਰ ਨਿਗਮ ਦੇ ਬਾਹਰ ਦਰੀਆਂ ਵਿਛਾ ਕੇ ਬੈਠੇ ਅਫਸਰਾਂ ਦੀ ਮੰਗ ਹੈ ਕਿ ਜਲਦ ਤੋਂ ਜਲਦ ਮੁਲਜ਼ਮ ਸਾਬਕਾ ਮੇਅਰ ਸੁਰੇਸ਼ ਸਹਿਗਲ ਨੂੰ ਗ੍ਰਿਫਤਾਰ ਕੀਤਾ ਜਾਵੇ। ਸਾਬਕਾ ਮੇਅਰ ਸੁਰੇਸ਼ ਸਹਿਗਲ ਦੀ ਜ਼ਮਾਨਤ ਅਰਜ਼ੀ 'ਤੇ ਬਾਅਦ ਦੁਪਹਿਰ ਜਲੰਧਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਫੈਸਲਾ ਦਿੱਤਾ ਜਾਵੇਗਾ। ਐਤਵਾਰ ਸ਼ਾਮ ਨੂੰ ਜਦੋਂ ਸਾਬਕਾ ਮੇਅਰ 'ਤੇ ਕੇਸ ਦਰਜ ਹੋਇਆ, ਤਾਂ ਉਸ ਵੇਲੇ ਤੋਂ ਹੀ ਉਹ ਰੂਪੋਸ਼ ਚੱਲ ਰਹੇ ਹਨ। ਬਿਲਡਿੰਗ ਬ੍ਰਾਂਚ ਦੇ ਲਖਬੀਰ ਸਿੰਘ ਨੇ ਦੱਸਿਆ ਕਿ ਮੇਅਰ ਦੀ ਗ੍ਰਿਫਤਾਰੀ ਵਾਸਤੇ ਆਪਣਾ ਵਿਰੋਧ ਜ਼ਾਹਿਰ ਕਰ ਰਹੇ ਹਾਂ। ਸਾਡੇ ਇਸ ਰੋਸ ਪ੍ਰਦਰਸ਼ਨ ਵਿੱਚ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਸ਼ਾਮਲ ਹਨ। ਅੱਜ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਵੀ ਭਰੋਸਾ ਦਵਾਇਆ ਹੈ ਕਿ ਜਲਦ ਤੋਂ ਜਲਦ ਸਾਬਕਾ ਮੇਅਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਨਿਗਮ ਵੱਲੋਂ ਦੱਸੀਆਂ ਧਾਰਾਵਾਂ ਨੂੰ ਐਫਆਈਆਰ ਵਿੱਚ ਜੋੜੀਆਂ ਜਾਣਗੀਆਂ। ਕੀ ਹੈ ਮਾਮਲਾ? ਸ਼ਹਿਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਤੇ ਉਨ੍ਹਾਂ ਦੇ ਪੜਪੋਤੇ ਤੇ ਜਲੰਧਰ ਨਗਰ ਨਿਗਮ ਦੇ ਬਿਲਡਿੰਗ ਇੰਸਪੈਕਟਰ ਦਿਨੇਸ਼ ਜੋਸ਼ੀ ਵਿਚਕਾਰ ਸੜਕ 'ਤੇ ਹੱਥੋਪਾਈ ਹੋ ਗਈ ਸੀ। ਜੋਸ਼ੀ 'ਤੇ ਲੈਂਟਰ ਪੁਾਉਣ ਦੀ ਇਜਾਜ਼ਤ ਦੇਣ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਬਿਲਡਿੰਗ ਇੰਸਪੈਕਟਰ 'ਤੇ ਇਲਜ਼ਾਮ ਸੀ ਕਿ ਉਹ ਇਕੱਲਾ ਹੀ ਉਨ੍ਹਾਂ ਦੇ ਇਲਾਕੇ ਵਿੱਚ ਗਿਆ ਤੇ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਇਸ ਤੋਂ ਬਾਅਦ ਧੱਕਾਮੁੱਕੀ ਹੋਈ ਤੇ ਦੋਹਾਂ ਨੇ ਉਸ ਨੂੰ ਕੁੱਟਿਆ। ਹਾਲਾਂਕਿ, ਇੰਸਪੈਕਟਰ ਨੇ ਵੀ ਕਈ ਜਵਾਬੀ ਵਾਰ ਕੀਤੇ।ਹਾਲਾਂਕਿ, ਘਟਨਾ ਬੀਤੇ ਐਤਵਾਰ ਦੀ ਹੈ ਪਰ ਇਸ ਦਾ ਵੀਡੀਓ ਅੱਜ ਸਾਹਮਣੇ ਆਇਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget