Punjab News: ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਐਲਾਨੇ ਗਏ ਰਾਣਾ ਗੁਰਮੀਤ ਸਿੰਘ ਸੋਢੀ ਸ਼ਨੀਵਾਰ ਨੂੰ ਰੋਡ ਸ਼ੋਅ ਕਰਨ ਲਈ ਜਲਾਲਾਬਾਦ ਪਹੁੰਚੇ, ਇਸ ਦੌਰਾਨ ਭਾਰੀ ਗਿਣਤੀ 'ਚ ਕਿਸਾਨਾਂ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਰੋਧ ਕੀਤਾ, ਹਾਲਾਂਕਿ ਹਲਾਤ ਨਾ ਵਿਗੜ ਜਾਣ ਦੀ ਸਥਿਤੀ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।


ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ, ਜਿਸ ਕਾਰਨ ਕਿਸਾਨ ਗੁੱਸੇ ਵਿੱਚ ਹਨ ਕਿ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਅਤੇ ਹੁਣ ਭਾਜਪਾ ਆਗੂ ਉਨ੍ਹਾਂ ਦੇ ਪਿੰਡ ਵਿੱਚ ਨਾ ਵੜ ਜਾਣ ਇਸ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਅਸ਼ੋਕ ਕੰਬੋਜ ਤੇ ਹੋਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇੱਥੇ ਭਾਜਪਾ ਆਗੂਆਂ ਨੂੰ ਸਵਾਲ ਪੁੱਛਣ ਲਈ ਪੁੱਜੇ ਹਨ, ਖਨੌਰੀ-ਸ਼ੰਭੂ ਸਰਹੱਦ ਉੱਤੇ ਕਿਸਾਨ ਧਰਨਾ ਦੇ ਰਹੇ ਹਨ ਜਿਸ ਵਿੱਚ ਉਨ੍ਹਾਂ ਦੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖ਼ਮੀ ਹੋਏ ਹਨ


ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹੇ 'ਚ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ, ਕਿਸਾਨਾਂ ਦਾ ਕਹਿਣਾ ਹੈ ਪਹਿਲਾਂ ਉਹ ਭਾਜਪਾ ਦੇ ਲੀਡਰਾਂ ਨੂੰ ਕਾਜੂ ਖਵਾਉਂਦੇ ਸਨ ਪਰ ਹੁਣ ਉਹ ਪਿੰਡਾਂ ਵਿੱਚ ਵੜ ਕੇ ਦਿਖਾਉਣ।


ਇਹ ਵੀ ਪੜ੍ਹੋ-Punjab Election: ਕਿੰਨਾ ਅਮੀਰ ਹੈ ਅੰਮ੍ਰਿਤਪਾਲ ਸਿੰਘ, ਪਤਨੀ ਦੀ ਜਾਇਦਾਦ ਬਾਰੇ ਵੀ ਚੋਣ ਹਲਫਨਾਮੇ 'ਚ ਵੱਡਾ ਖ਼ੁਲਾਸਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ