ਚੰਡੀਗੜ੍ਹ: ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੂੰ ਪੰਥਕ ਜਥੇਬੰਦੀਆਂ ਦੇ ਜਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਚੋਣ ਪ੍ਰਚਾਰ ਕਰਨ ਪਿੰਡਾਂ ਵਿੱਚ ਨਿਕਲੇ ਹਨ ਪਰ ਥਾਂ-ਥਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾ ਰਹੀਆਂ ਹਨ।
ਦਰਅਸਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਹੋਰ ਪੰਥਕ ਮਾਮਲਿਆਂ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਖਾਸਕਰ ਬਾਦਲ ਪਰਿਵਾਰ ਖਿਲਾਫ ਕਾਫੀ ਰੋਹ ਹੈ। ਇਸ ਕਰਕੇ ਹਰਸਿਮਰਤ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੰਡਾਂ ਵਿੱਚ ਜਾਣ ਤੋਂ ਬਚਦੇ ਰਹੇ ਹਨ। ਹੁਣ ਮਜਬੂਰੀਵੱਸ ਚੋਣ ਪ੍ਰਚਾਰ ਲਈ ਉਨ੍ਹਾਂ ਨੂੰ ਪਿੰਡਾਂ ਵਿੱਚ ਜਾਣਾ ਪੈ ਰਿਹਾ ਹੈ।
ਅੱਜ ਹਰਸਿਮਰਤ ਬਾਦਲ ਦਾ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਬਠਿੰਡਾ-ਅੰਮ੍ਰਿਤਸਰ ਹਾਈਵੇਅ 'ਤੇ ਪਿੰਡ ਹਰਰਾਏਪੁਰ ਦੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇੰਨਾ ਹੀ ਪਿੰਡ ਖੇਮੂਆਣਾ ਦੇ ਪ੍ਰੋਗਰਾਮ ਦੇ 'ਚ ਵੀ ਲੋਕਾਂ ਨੇ ਹਰਸਿਮਰਤ ਬਾਦਲ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇੱਥੇ ਤਾਂ ਕਾਫੀ ਹੰਗਾਮਾ ਵੀ ਹੋਇਆ।
ਦਰਅਸਲ ਹਰਸਿਮਰਤ ਬਾਦਲ ਬਠਿੰਡਾ ਲੋਕ ਸਭਾ ਹਲਕੇ ਦੇ ਭੁੱਚੋ ਮੰਡੀ ਨੇੜੇ ਪਿੰਡ ਖੇਮੂਆਣਾ ਵਿੱਚ ਪਹੁੰਚੀ ਸੀ। ਇੱਥੇ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਸਰਕਾਰ ਤੇ ਆਪਣੇ ਕੀਤੇ ਕੰਮਾਂ ਦੀ ਸਿਫਤ ਕਰ ਰਹੀ ਸੀ ਤਾਂ ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਹਰਸਿਮਰਤ ਬਾਦਲ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਟਿਕਾਉਣ ਲਈ ਇਹ ਵੀ ਕਿਹਾ ਕਿ ਕੁਝ ਕੰਮ ਤਾਂ ਰੁਕ ਜਾਂਦੇ ਨੇ ਅਗਲੀ ਵਾਰ ਉਹ ਵੀ ਹੋ ਜਾਣਗੇ।
ਇੰਨੇ ਵਿੱਚ ਹਰਸਿਮਰਤ ਬਾਦਲ ਦਾ ਇੱਕ ਸਮਰਥਕ ਤੈਸ਼ ਵਿੱਚ ਆ ਗਿਆ ਤੇ ਵਿਰੋਧੀ ਨਾਲ ਹੱਥੋਪਾਈ ਕਰਨ ਲੱਗ ਗਿਆ। ਦੂਜੇ ਪਾਸਿਓਂ ਇੱਕ ਬਜ਼ੁਰਗ ਨੇ ਹਰਸਿਮਰਤ ਬਾਦਲ ਨੂੰ ਕਾਲੀ ਝੰਡੀ ਵਿਖਾਉਣੀ ਸ਼ੁਰੂ ਕੀਤੀ ਤਾਂ ਹਰਸਿਮਰਤ ਬਾਦਲ ਵੀ ਤੈਸ਼ ਵਿੱਚ ਆ ਗਈ। ਹਰਸਿੰਰਤ ਬਾਦਲ ਨੇ ਕਿਹਾ ਕਿ ਇਹ ਝੰਡੀਆਂ ਉਨ੍ਹਾਂ ਨੂੰ ਜਾ ਕੇ ਦਿਖਾਓ ਜਿਨ੍ਹਾਂ ਨੇ ਤੁਹਾਡੇ ਨੀਲੇ ਕਾਰਡ ਕੱਟੇ ਹਨ। ਇੰਨਾ ਹੰਗਾਮਾਂ ਹੋਣ ਕਾਰਨ ਹਰਸਿਮਰਤ ਨੇ ਫ਼ਤਹਿ ਬੁਲਾ ਕੇ ਸਭਾ ਖ਼ਤਮ ਕਰ ਦਿੱਤੀ।
ਹਰਸਿਮਰਤ ਬਾਦਲ ਲਈ ਮੁਸੀਬਤ ਬਣੀਆਂ ਕਾਲੀਆਂ ਝੰਡੀਆਂ
ਏਬੀਪੀ ਸਾਂਝਾ
Updated at:
28 Apr 2019 05:42 PM (IST)
ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੂੰ ਪੰਥਕ ਜਥੇਬੰਦੀਆਂ ਦੇ ਜਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਚੋਣ ਪ੍ਰਚਾਰ ਕਰਨ ਪਿੰਡਾਂ ਵਿੱਚ ਨਿਕਲੇ ਹਨ ਪਰ ਥਾਂ-ਥਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾ ਰਹੀਆਂ ਹਨ।
- - - - - - - - - Advertisement - - - - - - - - -