ਮਲੇਰਕੋਟਲਾ/ਲੁਧਿਆਣਾ: ਕੁਰਾਨ ਸ਼ਰੀਫ ਦੀ ਹੋਈ ਬੇਅਦਬੀ ਨੂੰ ਲੈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਬਰਨਾਲਾ ਦੇ ਨਹਿਰੂ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਵੀ ਫੂਕਿਆ। ਇਸ ਤੋਂ ਇਲਾਵਾ ਲੁਧਿਆਣਾ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ।

 

 

ਇਸ ਰੋਸ ਧਰਨਿਆਂ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਵੀ ਸ਼ਿਕਰਤ ਕੀਤੀ ਗਈ। ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਆਗੂ ਦਾ ਬੇਅਦਬੀ ਮਾਮਲੇ ਵਿੱਚ ਨਾਂ ਸਾਹਮਣੇ ਆਉਣ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਿਰਦਾਰ ਸੂਬੇ ਅੰਦਰ ਹਮੇਸ਼ਾ ਹੀ ਸ਼ੱਕੀ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਧਰਮ ਦੀ ਰਾਜਨੀਤੀ ਕਰਦੀ ਹੈ ਜਿਸ ਪ੍ਰਤੀ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।

 

 

ਉਨ੍ਹਾਂ ਕੇਜਰੀਵਾਲ ਵੱਲੋਂ ਆਪਣੇ ਮੈਨੀਫੈਸਟੋ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਸਵੀਰ ਉਪਰ ਪਾਰਟੀ ਦੇ ਨਿਸ਼ਾਨ ਝਾੜੂ ਲਾਉਣ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ।