Punjab News: ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਕਸ਼ਨ, ਸ਼ੰਭੂ ਘਨੌਰ ਰੋਡ ਕੀਤਾ ਜਾਮ, ਰਾਹਗੀਰਾਂ ਦੀਆਂ ਵਧੀਆਂ ਮੁਸ਼ਕਲਾਂ
ਝੋਨੇ ਦੀ ਫਸਲ ਤੇ ਕੱਟ ਲਗਾਉਣ ਅਤੇ ਮੰਡੀਆਂ 'ਚ ਪਏ ਝੋਨੇ ਦੀ ਲਿਫਟਿੰਗ ਨਾ ਹੋਣ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਜਿਹੇ ਦੇ ਵਿੱਚ ਰਾਹਗੀਰਾਂ ਦੀਆਂ ਮੁਸ਼ਕਲਾਂ ਵਧੀਆਂ ਹਨ। ਪਰ ਕਿਸਾਨਾਂ ਵੱਲੋਂ ਐਮਰਜੈਂਸੀ ਵਾਹਨਾਂ
Protest against not lifting paddy: ਮੰਡੀਆਂ ਦੇ ਵਿੱਚ ਪਏ ਝੋਨੇ ਦੀ ਲਿਫਟਿੰਗ ਨਾ ਹੋਣ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਰਕੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। ਪਰ ਕਿਸਾਨਾਂ ਵੱਲੋਂ ਐਮਰਜੈਂਸੀ ਵਾਲੇ ਲੋਕਾਂ ਨੂੰ ਜਾਣ ਦਿੱਤਾ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿਸਾਨ ਕੀ ਮੰਗ ਕਰ ਰਹੇ ਹਨ?
ਸੰਯੁਕਤ ਕਿਸਾਨ ਮੋਰਚੇ ਦੇ ਕਾਲ ਦੇ ਉੱਪਰ ਇਕੱਠੇ ਹੋਏ ਕਿਸਾਨ
ਸੰਯੁਕਤ ਕਿਸਾਨ ਮੋਰਚੇ ਦੇ ਕਾਲ ਦੇ ਉੱਪਰ ਅੱਜ ਸੂਬਾ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਰੋਡ ਜਾਮ ਕੀਤੇ ਜਾ ਰਹੇ ਹਨ। ਇਸੇ ਤਹਿਤ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਰਦਾਪੁਰ ਦੇ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਦੇ ਉੱਪਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਭਾਰਤੀ ਕਿਸਾਨ ਯੂਨੀਅਨ ਡਕੌਂਦਾ,ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ,ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਵੱਲੋਂ ਸ਼ੰਭੂ ਘਨੌਰ ਰੋਡ 12 ਤੋਂ 3 ਵਜੇ ਤੱਕ ਜਾਮ ਕੀਤਾ ਗਿਆ।
ਅਨਾਜ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਰੁਲ ਰਹੀ ਹੈ
ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਕਿਸਾਨ ਆਗੂਆਂ ਦੇ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਕਿਸਾਨਾਂ ਦੇ ਵੱਲੋਂ ਪਾਲੀ ਹੋਈ ਝੋਨੇ ਦੀ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਅਤੇ ਝੋਨੇ ਦੀ ਹਾਈ ਬਰੇਡ ਦੇ ਉੱਪਰ ਕੱਟ ਲਗਾਉਣ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਵਿੱਚ ਆਰਤੀ ਸੈਲਰ ਮਾਲਿਕ ਅਤੇ ਕਿਸਾਨਾਂ ਦੇ ਵੱਲੋਂ ਸਾਂਝੇ ਤੌਰ ਤੇ ਉੱਪਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਇਸ ਸਮੇਂ ਘਨੋਰ ਅਧੀਨ ਪੈਂਦੀ 11 ਅਨਾਜ ਮੰਡੀਆਂ ਦੇ ਵਿੱਚ 35 ਹਜਾਰ ਕੁਇੰਟਲ ਦੇ ਕਰੀਬ ਕਿਸਾਨਾਂ ਦੀ ਫਸਲ ਰੁਲ ਰਹੀ ਹੈ। ਅਤੇ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਲੱਖਾਂ ਟਨ ਝੋਨੇ ਦੀ ਫਸਲ ਦੀ ਹਾਲੇ ਤੱਕ ਖਰੀਦ ਤੱਕ ਨਹੀਂ ਹੋਈ। ਉਸ ਨੂੰ ਲੈ ਕੇ ਅੱਜ ਤਿੰਨ ਘੰਟਿਆਂ ਦੇ ਲਈ ਪੂਰੇ ਪੰਜਾਬ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।