ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਕਰਮਚਾਰੀ ਯੂਨੀਅਨ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੱਢ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।


ਇਸ ਮੌਕੇ  ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਰੁਕੀਆਂ ਤਨਖ਼ਾਹਾਂ ਨੂੰ ਛੇਤੀ ਹੀ ਜਾਰੀ ਕਰੇ, ਇਸ ਦੇ ਨਾਲ ਹੀ ਉਨ੍ਹਾਂ ਨੇ ਠੇਕਾ ਆਧਾਰ ਤੇ ਭਰਤੀ ਬੰਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।


ਇਸ ਮੌਕੇ ਧਰਨਾਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਤਨਖਾਹ ਤੋਂ ਇਲਾਵਾ ਬਾਕੀ ਬਕਾਏ ਤੁਰੰਤ ਜਾਰੀ ਕਰੇ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਠੇਕੇ 'ਤੇ ਭਰਤੀ ਬੰਦ ਕੀਤੀ ਜਾਵੇ ਅਤੇ ਪਹਿਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਕਈ ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ। 


ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ ਵਿੱਚ ਸਰਕਾਰ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਪੀਆਰਟੀਸੀ ਅਤੇ ਪਨਬੱਸ ਬੱਸਾਂ ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ ਮੁਲਾਜ਼ਮ ਵਿਰੋਧੀ ਫੈਸਲਾ ਹੈ। ਜਿਸ ਕਾਰਨ ਉਹ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ  ਸੰਘਰਸ਼ ਨੂੰ ਹੋਰ ਤਿੱਖਾ ਤੇ ਤਿੱਖਾ ਕੀਤਾ ਜਾਵੇਗਾ |


ਇਹ ਵੀ ਪੜ੍ਹੋ: Punjab News : ਫਿਰੋਜ਼ਪੁਰ ਜੇਲ੍ਹ ’ਚੋਂ ਤਲਾਸ਼ੀ ਦੌਰਾਨ 3 ਮੋਬਾਇਲ ਬਰਾਮਦ , ਇੱਕ ਕੈਦੀ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।