Protest against Government:ਹੁਸ਼ਿਆਰਪੁਰ ਟਾਂਡਾ ਰੋਡ 'ਤੇ ਸਥਿਤ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਅਤੇ ਪੈਨਸ਼ਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਦੇਣ ਕਾਰਨ ਬਿਜਲੀ ਵਿਭਾਗ ਕੰਗਾਲ ਹੋਣ ਦੀ ਕਗਾਰ ਉੱਤੇ ਪੁੱਜ ਗਿਆ ਹੈ।


ਮੁਲਾਜ਼ਮਾਂ ਨੂੰ ਨਹੀਂ ਦਿੱਤੀ ਪੂਰੀ ਤਨਖ਼ਾਹ ਨਾਂ ਹੀ ਮਿਲੀ ਪੈਨਸ਼ਨ


ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਜ਼ਾਨਾ ਭਰਿਆ ਹੋਣ ਦੀਆਂ ਗੱਲਾਂ ਕਰਦੇ ਨਹੀਂ ਥੱਕਦੇ ਪਰ ਦੂਜੇ ਪਾਸੇ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸੇ ਮੁਲਾਜ਼ਮ ਨੂੰ ਅੱਧੀ ਤਨਖਾਹ ਤੇ ਕਿਸੇ ਨੂੰ ਅੱਧੀ ਨਾਲੋਂ ਵੀ ਘੱਟ ਤਨਖਾਹ ਦਿੱਤੀ ਗਈ ਹੈ ਜਿਸ ਕਾਰਨ ਮੁਲਾਜ਼ਮਾਂ ਵਲੋਂ ਆਪਣੇ ਘਰਾਂ ਦਾ ਗੁਜ਼ਾਰਾਂ ਕਰਨਾ ਮੁਸ਼ਕਿਲ ਹੋਇਆ ਪਿਆ ਹੈ। 


ਪੈਸੇ ਦੀ ਕਮੀ ਕਹਿ ਕੇ ਟਾਲ ਦਿੰਦੇ ਨੇ ਅਧਿਕਾਰੀ


ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਨੇ ਤਾਂ ਉਨ੍ਹਾਂ ਵੱਲੋਂ ਪੈਸੇ ਦੀ ਕਮੀ ਹੋਣ ਦੀ ਗੱਲ ਕਹੀ ਜਾਂਦੀ ਹੈ। ਮੁਲਾਜ਼ਮਾਂ ਨੇ ਕਿਹਾ ਕਿ ਸਾਡੇ ਨਾਲ-ਨਾਲ ਪੈਨਸ਼ਰਾਂ ਨੂੰ ਵੀ ਪੈਨਸ਼ਨਾਂ ਨਹੀਂ ਦਿੱਤੀਆਂ ਜਾ ਰਹੀਆਂ ਜਦੋਂ ਕਿ ਰਿਟਾਇਰ ਮੁਲਾਜ਼ਮ ਲਈ ਬੁਢਾਪੇ 'ਚ ਪੈਨਸ਼ਨ ਹੀ ਉਨ੍ਹਾਂ ਦਾ ਸਹਾਰਾ ਹੁੰਦੀ ਹੈ। 


ਲੋਕਾਂ ਨੂੰ ਲਾਏ ਜਾਣ ਬਿੱਲ ਤਾਂ ਜੋ ਮਿਲ ਸਕੇ ਪੂਰੀ ਤਨਖ਼ਾਹ


ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਸਭ ਕੁਝ ਮੁਫਤ ਬਿਜਲੀ ਦੇ ਚੱਕਰਾਂ ਕਾਰਨ ਹੀ ਹੋ ਰਿਹਾ ਹੈ ਤੇ ਸਰਕਾਰ ਨੂੰ ਇਹ ਸਕੀਮ ਤੁਰੰਤ ਬੰਦ ਕਰਨੀ ਚਾਹੀਦੀ ਹੈ ਤੇ ਸਾਰਿਆਂ ਨੂੰ ਬਿੱਲ ਲਾਉਣੇ ਚਾਹੀਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।