(Source: ECI/ABP News/ABP Majha)
ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਡਟੇ ਕਿਰਤੀ, ਸਾਂਝੀਆਂ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਦਾ ਵਿਰੋਧ
ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਬਾਰੇ ਪੰਜਾਬ ਸਰਕਾਰ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਗਰੀਬ ਆਬਾਦਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਬਿੱਲ ’ਤੇ ਦਸਤਖਤ ਨਾ ਕਰਨ।
Punjab News: ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਬਾਰੇ ਪੰਜਾਬ ਸਰਕਾਰ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਗਰੀਬ ਆਬਾਦਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਬਿੱਲ ’ਤੇ ਦਸਤਖਤ ਨਾ ਕਰਨ। ਉਨ੍ਹਾਂ ਕਿਹਾ ਕਿ ਇਹ ਬਿੱਲ ਆਬਾਦਕਾਰ ਕਿਸਾਨਾਂ ਲਈ ਘਾਤਕ ਸਿੱਧ ਹੋਏਗਾ। ਇਸ ਲਈ ਇਹ ਕਿਸੇ ਵੀ ਕੀਮਤ ਉੱਪਰ ਲਾਗੂ ਨਹੀਂ ਹੋਣਾ ਚਾਹੀਦਾ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਸਾਂਝੀਆਂ/ਜੁਮਲਾ ਮੁਸ਼ਤਰਕਾ ਮਾਲਕਾਨਾ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਦਾ ਬਿੱਲ ਵਿਧਾਨ ਸਭਾ ਵਿੱਚ ਪਾਸ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ । ਕਿਰਤੀ ਕਿਸਾਨ ਯੂਨੀਅਨ ਨੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਗਰੀਬ ਆਬਾਦਕਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਬਿੱਲ ’ਤੇ ਦਸਤਖਤ ਨਾ ਕਰਨ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਸਮੇਤ ਸੂਬਾਈ ਆਗੂਆਂ ਸਤਿਬੀਰ ਸਿੰਘ ਸੁਲਤਾਨੀ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਜਤਿੰਦਰ ਸਿੰਘ ਛੀਨਾ ਤੇ ਹਰਮੇਸ਼ ਸਿੰਘ ਢੇਸੀ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ 30 ਸਤੰਬਰ ਨੂੰ ਸਦਨ ਵੱਲੋਂ ਸੋਧ ਕੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ ਦੀ ਮਾਲਕੀ ਦੇ ਹੱਕ ਗਰਾਮ ਪੰਚਾਇਤ ਨੂੰ ਦੇਣ ਦਾ ਬਿੱਲ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਬਾਦਕਾਰ ਕਿਸਾਨਾਂ ਲਈ ਘਾਤਕ ਸਿੱਧ ਹੋਏਗਾ।
ਕਿਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਇਸ ਬਿੱਲ ਦੇ ਕਾਨੂੰਨ ਬਣ ਜਾਣ ਨਾਲ ਲੱਖਾਂ ਏਕੜ ਜ਼ਮੀਨ ਸਰਕਾਰ ਵੱਲੋਂ ਆਬਾਦਕਾਰ ਕਿਸਾਨਾਂ ਕੋਲੋਂ ਖੋਹ ਲਈ ਜਾਵੇਗੀ ਤੇ ਲੱਖਾਂ ਆਬਾਦਕਾਰ ਕਿਸਾਨਾਂ ਦੀ ਰੋਜ਼ੀ ਰੋਟੀ ਖੁੱਸ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਬਿੱਲ ਨੂੰ ਵਾਪਸ ਲਿਆ ਜਾਵੇ ਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਦੇ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਤੇ ਇਹ ਜ਼ਮੀਨ ਬੇਜ਼ਮੀਨੇ ਤੇ ਛੋਟੇ ਕਿਸਾਨਾਂ ਵਿੱਚ ਵੰਡੀ ਜਾਵੇ ਕਿਉਂਕਿ ਇਹ ਸਾਂਝੀਆਂ ਜ਼ਮੀਨਾਂ ਕਿਸਾਨਾਂ ਨੇ ਆਬਾਦ ਕੀਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :