ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਕੈਪਟਨ ਸਾਹਮਣੇ 16 ਜਥੇਬੰਦੀਆਂ ਦੀ ਵੰਗਾਰ

ਪੰਜਾਬ ਦੀਆਂ 16 ਜਥੇਬੰਦੀਆਂ ਵੱਲੋਂ 25 ਅਪਰੈਲ ਨੂੰ ਪੂਰੇ ਸੂਬੇ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕਣਕ ਦੀ ਖਰੀਦ, ਰਾਸ਼ਨ ਦੀ ਵੰਡ, ਕਰੋਨਾ ਤੋਂ ਬਚਾਓ, ਹੋਰਨਾਂ ਰੋਗੀਆਂ ਦਾ ਇਲਾਜ ਕਰਨ ਤੇ ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦੇਣ ਆਦਿ ਮਾਮਲਿਆਂ ’ਚ ਕੇਂਦਰ ਤੇ ਸੂਬਾਈ ਸਰਕਾਰ ਦੇ ਨਾਕਾਮ ਰਹਿਣ ਆਦਿ ਦੇ ਮੁੱਦਿਆਂ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਚੰਡੀਗੜ੍ਹ: ਪੰਜਾਬ ਦੀਆਂ 16 ਜਥੇਬੰਦੀਆਂ ਵੱਲੋਂ 25 ਅਪਰੈਲ ਨੂੰ ਪੂਰੇ ਸੂਬੇ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕਣਕ ਦੀ ਖਰੀਦ, ਰਾਸ਼ਨ ਦੀ ਵੰਡ, ਕਰੋਨਾ ਤੋਂ ਬਚਾਓ, ਹੋਰਨਾਂ ਰੋਗੀਆਂ ਦਾ ਇਲਾਜ ਕਰਨ ਤੇ ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦੇਣ ਆਦਿ ਮਾਮਲਿਆਂ ’ਚ ਕੇਂਦਰ ਤੇ ਸੂਬਾਈ ਸਰਕਾਰ ਦੇ ਨਾਕਾਮ ਰਹਿਣ ਆਦਿ ਦੇ ਮੁੱਦਿਆਂ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਨ੍ਹਾਂ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਠੇਕਾ ਮੁਲਾਜ਼ਮਾਂ, ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ 16 ਜਥੇਬੰਦੀਆਂ ਸ਼ਾਮਲ ਹਨ। ਇਨ੍ਹਾਂ ਵੱਲੋਂ 25 ਅਪਰੈਲ ਨੂੰ ਸਵੇਰੇ 7 ਵਜੇ ਤੋਂ 8 ਵਜੇ ਦਰਮਿਆਨ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਰਾਜਵਿੰਦਰ ਸਿੰਘ, ਜਗਰੂਪ ਸਿੰਘ ਤੇ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਕਰੋਨਾਵਾਇਰਸ ਤੋਂ ਬਚਾਓ ਨੂੰ ਮੁੱਖ ਰੱਖਦਿਆਂ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਇਹ ਪ੍ਰਦਰਸ਼ਨ ਕੋਠਿਆਂ ’ਤੇ ਚੜ੍ਹ ਕੇ ਹੀ ਕੀਤਾ ਜਾਵੇਗਾ। ਆਗੂਆਂ ਨੇ ਆਖਿਆ ਕਿ ਇਸ ਦੌਰਾਨ ਮੰਗ ਕੀਤੀ ਜਾਵੇਗੀ ਕਿ ਕਿਸਾਨਾਂ ਦੇ ਘਰਾਂ ’ਚੋਂ ਹੀ ਕਣਕ ਦੀ ਖਰੀਦ ਯਕੀਨੀ ਬਣਾ ਕੇ 48 ਘੰਟਿਆਂ ’ਚ ਅਦਾਇਗੀ ਕੀਤੀ ਜਾਵੇ, ਸਭਨਾਂ ਲੋੜਵੰਦਾਂ ਨੂੰ ਪੂਰਾ ਰਾਸ਼ਨ ਤੇ ਜ਼ਰੂਰੀ ਵਰਤੋਂ ਦੀਆਂ ਵਸਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ, ਕਰੋਨਾ ਤੋਂ ਬਚਾਓ ਲਈ ਵੱਡੇ ਪੱਧਰ ’ਤੇ ਟੈਸਟ ਕੀਤੇ ਜਾਣ, ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦਿੱਤੀਆਂ ਜਾਣ, ਸਭਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਹੱਥਾਂ ’ਚ ਲੈ ਕੇ ਸਿਹਤ ਵਿਭਾਗ ਸਮੇਤ ਸਭਨਾਂ ਵਿਭਾਗਾਂ ਦੇ ਠੇਕਾ ਮੁਲਾਜ਼ਮ ਪੱਕੇ ਕੀਤੇ ਜਾਣ, ਮੁਲਾਜ਼ਮਾਂ ਦੀ ਤਨਖਾਹ ਕਟੌਤੀ ਰੱਦ ਕੀਤੀ ਜਾਵੇ, ਸਨਅਤੀ ਤੇ ਠੇਕਾ ਕਾਮਿਆਂ ਨੂੰ ਤਾਲਾਬੰਦੀ ਦੌਰਾਨ ਪੂਰੀ ਤਨਖਾਹ ਦੇਣ ਤੇ ਛਾਂਟੀ ਨਾ ਕਰਨ ਦਾ ਫੈਸਲਾ ਲਾਗੂ ਕੀਤਾ ਜਾਵੇ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget