ਚੰਡੀਗੜ੍ਹ: ਪੰਜਾਬ ਦੀਆਂ 16 ਜਥੇਬੰਦੀਆਂ ਵੱਲੋਂ 25 ਅਪਰੈਲ ਨੂੰ ਪੂਰੇ ਸੂਬੇ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕਣਕ ਦੀ ਖਰੀਦ, ਰਾਸ਼ਨ ਦੀ ਵੰਡ, ਕਰੋਨਾ ਤੋਂ ਬਚਾਓ, ਹੋਰਨਾਂ ਰੋਗੀਆਂ ਦਾ ਇਲਾਜ ਕਰਨ ਤੇ ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦੇਣ ਆਦਿ ਮਾਮਲਿਆਂ ’ਚ ਕੇਂਦਰ ਤੇ ਸੂਬਾਈ ਸਰਕਾਰ ਦੇ ਨਾਕਾਮ ਰਹਿਣ ਆਦਿ ਦੇ ਮੁੱਦਿਆਂ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਇਨ੍ਹਾਂ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਠੇਕਾ ਮੁਲਾਜ਼ਮਾਂ, ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ 16 ਜਥੇਬੰਦੀਆਂ ਸ਼ਾਮਲ ਹਨ। ਇਨ੍ਹਾਂ ਵੱਲੋਂ 25 ਅਪਰੈਲ ਨੂੰ ਸਵੇਰੇ 7 ਵਜੇ ਤੋਂ 8 ਵਜੇ ਦਰਮਿਆਨ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਰਾਜਵਿੰਦਰ ਸਿੰਘ, ਜਗਰੂਪ ਸਿੰਘ ਤੇ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਕਰੋਨਾਵਾਇਰਸ ਤੋਂ ਬਚਾਓ ਨੂੰ ਮੁੱਖ ਰੱਖਦਿਆਂ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਇਹ ਪ੍ਰਦਰਸ਼ਨ ਕੋਠਿਆਂ ’ਤੇ ਚੜ੍ਹ ਕੇ ਹੀ ਕੀਤਾ ਜਾਵੇਗਾ।
ਆਗੂਆਂ ਨੇ ਆਖਿਆ ਕਿ ਇਸ ਦੌਰਾਨ ਮੰਗ ਕੀਤੀ ਜਾਵੇਗੀ ਕਿ ਕਿਸਾਨਾਂ ਦੇ ਘਰਾਂ ’ਚੋਂ ਹੀ ਕਣਕ ਦੀ ਖਰੀਦ ਯਕੀਨੀ ਬਣਾ ਕੇ 48 ਘੰਟਿਆਂ ’ਚ ਅਦਾਇਗੀ ਕੀਤੀ ਜਾਵੇ, ਸਭਨਾਂ ਲੋੜਵੰਦਾਂ ਨੂੰ ਪੂਰਾ ਰਾਸ਼ਨ ਤੇ ਜ਼ਰੂਰੀ ਵਰਤੋਂ ਦੀਆਂ ਵਸਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ, ਕਰੋਨਾ ਤੋਂ ਬਚਾਓ ਲਈ ਵੱਡੇ ਪੱਧਰ ’ਤੇ ਟੈਸਟ ਕੀਤੇ ਜਾਣ, ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦਿੱਤੀਆਂ ਜਾਣ, ਸਭਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਹੱਥਾਂ ’ਚ ਲੈ ਕੇ ਸਿਹਤ ਵਿਭਾਗ ਸਮੇਤ ਸਭਨਾਂ ਵਿਭਾਗਾਂ ਦੇ ਠੇਕਾ ਮੁਲਾਜ਼ਮ ਪੱਕੇ ਕੀਤੇ ਜਾਣ, ਮੁਲਾਜ਼ਮਾਂ ਦੀ ਤਨਖਾਹ ਕਟੌਤੀ ਰੱਦ ਕੀਤੀ ਜਾਵੇ, ਸਨਅਤੀ ਤੇ ਠੇਕਾ ਕਾਮਿਆਂ ਨੂੰ ਤਾਲਾਬੰਦੀ ਦੌਰਾਨ ਪੂਰੀ ਤਨਖਾਹ ਦੇਣ ਤੇ ਛਾਂਟੀ ਨਾ ਕਰਨ ਦਾ ਫੈਸਲਾ ਲਾਗੂ ਕੀਤਾ ਜਾਵੇ।
ਕੋਰੋਨਾ ਦੇ ਕਹਿਰ 'ਚ ਕੈਪਟਨ ਸਾਹਮਣੇ 16 ਜਥੇਬੰਦੀਆਂ ਦੀ ਵੰਗਾਰ
ਏਬੀਪੀ ਸਾਂਝਾ
Updated at:
19 Apr 2020 11:56 AM (IST)
ਪੰਜਾਬ ਦੀਆਂ 16 ਜਥੇਬੰਦੀਆਂ ਵੱਲੋਂ 25 ਅਪਰੈਲ ਨੂੰ ਪੂਰੇ ਸੂਬੇ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਕਣਕ ਦੀ ਖਰੀਦ, ਰਾਸ਼ਨ ਦੀ ਵੰਡ, ਕਰੋਨਾ ਤੋਂ ਬਚਾਓ, ਹੋਰਨਾਂ ਰੋਗੀਆਂ ਦਾ ਇਲਾਜ ਕਰਨ ਤੇ ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦੇਣ ਆਦਿ ਮਾਮਲਿਆਂ ’ਚ ਕੇਂਦਰ ਤੇ ਸੂਬਾਈ ਸਰਕਾਰ ਦੇ ਨਾਕਾਮ ਰਹਿਣ ਆਦਿ ਦੇ ਮੁੱਦਿਆਂ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
- - - - - - - - - Advertisement - - - - - - - - -